ਫਰੀਦਕੋਟ (ਰਾਜਨ)-ਸੜਕ ਹਾਦਸੇ ’ਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਜਾਣ ’ਤੇ ਸਥਾਨਕ ਥਾਣਾ ਸਦਰ ਵਿਖੇ ਨਾ-ਮਾਲੂਮ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਹ ਮੁਕੱਦਮਾ ਸੌਰਭ ਧੀਮਾਨ ਵਾਸੀ ਬਠਿੰਡਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਬਿਆਨ ਕਰਤਾ ਨੇ ਦੱਸਿਆ ਕਿ ਉਸਦਾ ਭਰਾ ਮੋਹਿਤ ਧੀਮਾਨ ਪ੍ਰਾਈਵੇਟ ਨੌਕਰੀ ਕਰਦਾ ਸੀ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਬਠਿੰਡਾ ਤੋਂ ਫਰੀਦਕੋਟ ਵਿਖੇ ਆਇਆ ਹੋਇਆ ਸੀ ਤਾਂ ਵਾਪਸੀ ’ਤੇ ਪਿੰਡ ਚਹਿਲ (ਫਰੀਦਕੋਟ) ਨੇੜੇ ਇਕ ਚਿੱਟੇ ਰੰਗ ਦੀ ਕਾਰ ਚਲਾ ਰਹੇ ਵਿਅਕਤੀ ਨੇ ਬਿਨਾਂ ਹਾਰਨ ਦਿੱਤਿਆਂ ਕਾਰ ਉਸ ਦੇ ਮੋਟਰਸਾਈਕਲ ਦੇ ਪਿੱਛੇ ਮਾਰ ਦਿੱਤੀ, ਜਿਸ ’ਤੇ ਗੰਭੀਰ ਜ਼ਖ਼ਮੀ ਹੋਏ ਮੋਹਿਤ ਧੀਮਾਨ ਦੀ ਜ਼ੇਰੇ ਇਲਾਜ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਫ਼ਤਹਿਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਸਖ਼ਤ ਹੁਕਮ ਜਾਰੀ
NEXT STORY