ਫਿਰੋਜ਼ਪੁਰ (ਕੁਮਾਰ): 2 ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਿਸਦੀ ਪਤਨੀ ਵੱਲੋਂ ਦਿੱਤੇ ਗਏ ਬਿਆਨਾਂ ਦੇ ਅਧਾਰ ''ਤੇ ਥਾਣਾ ਘੱਲਖੁਰਦ ਦੀ ਪੁਲਸ ਵੱਲੋਂ ਦੋਸ਼ੀ ਕੇਵਲ ਸਿੰਘ ਪੁੱਤਰ ਆਤਮਾ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਕਿਸੇ ਵੇਲੇ ਵੀ ਹੋ ਸਕਦੈ ਵੱਡਾ ਹਾਦਸਾ, ਆਜ਼ਾਦੀ ਤੋਂ ਪਹਿਲਾਂ ਦੇ ਇਹ ਪੁਲ ਦੀ ਹਾਲਤ ਤਰਸਯੋਗ
ਇਹ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਰਨੈਲ ਸਿੰਘ ਉਰਫ਼ ਚੰਨਾ ਦੀ ਪਤਨੀ ਛਿੰਦਰ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਹ ਪਿੰਡ ਸਰਾਂ ਵਾਲੀ ਦੇ ਰਹਿਣ ਵਾਲੇ ਹਨ ਅਤੇ ਉਸਦਾ ਪਤੀ ਮੁਦਕੀ ਤੋਂ ਪਿੰਡ ਸਰਾਂ ਵਾਲੀ ਨੂੰ ਆਪਣੇ ਮੋਟਰਸਾਈਕਲ 'ਤੇ ਕੰਮ ਤੋਂ ਵਾਪਸ ਪਰਤ ਰਿਹਾ ਸੀ ਤਾਂ ਸਾਹਮਣੇ ਤੋਂ ਕੇਵਲ ਸਿੰਘ ਆਪਣੇ ਮੋਟਰਸਾਈਕਲ 'ਤੇ ਬੜੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਿਹਾ ਸੀ ਜਿਸਨੇ ਉਸਦੇ ਪਤੀ ਦੇ ਮੋਟਰਸਾਈਕਲ ਨਾਲ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਉਸਦਾ ਪਤੀ ਜਰਨੈਲ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਕੇਵਲ ਸਿੰਘ ਖ਼ਿਲਾਫ਼ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 10 ਨਵੰਬਰ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਵੱਡੀ ਅਪਡੇਟ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
NEXT STORY