ਫਿਰੋਜ਼ਪੁਰ(ਕੁਮਾਰ): ਫਿਰੋਜ਼ਪੁਰ ਦੇ ਪਿੰਡ ਸਾਈਆਂ ਵਾਲਾ ਦੇ ਏਰੀਆ ’ਚ ਬੀਤੀ ਸ਼ਾਮ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਕੇ ਮਾਰਨ ਅਤੇ ਦੂਸਰੇ ਨੂੰ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਥਾਣਾ ਕੁਲਗੜੀ ਦੀ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕੁਲਗੜੀ ਦੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਜ਼ਖ਼ਮੀ ਨੌਜਵਾਨ ਗੁਰਮੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਸਰਾਏ ਨਾਗਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਦੋਸਤ ਸ਼ਰਮਾ (27) ਪੁੱਤਰ ਗੁਰਬਚਨ ਸਿੰਘ ਵਾਸੀ ਸਰਾਏ ਨਾਗਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਨਿੱਜੀ ਕੰਮ ਲਈ ਪਿੰਡ ਸਾਈਆ ਵਾਲਾ ’ਚ ਜਾ ਰਿਹਾ ਸੀ, ਜਦ ਉਹ ਪਿੰਡ ਸਾਈਆਂ ਵਾਲਾ ਦੇ ਕੋਲ ਪਹੁੰਚੇ ਤਾਂ ਕਿਸੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆਉਂਦੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਅਤੇ ਕੁਚਲ ਦਿੱਤਾ। ਇਸ ਹਾਦਸੇ ’ਚ ਉਸ ਦੇ ਦੋਸਤ ਸ਼ਰਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।
ਕਿਸਾਨ ਅੰਦੋਲਨ ’ਚ ਰਾਜ ਸਰਕਾਰ ਦੀ ਜਗ੍ਹਾ NGO ਅਤੇ SGPC ਨਿਭਾ ਰਹੀ ਹੈ ਆਪਣੇ ਕਰਤੱਵ: ਸੁਖਬੀਰ ਬਾਦਲ
NEXT STORY