ਫ਼ਿਰੋਜ਼ਪੁਰ (ਕੁਮਾਰ)- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 13 ਫਰਵਰੀ ਤੋਂ 01 ਅਪ੍ਰੈਲ 2026 ਨਿਰਧਾਰਤ ਕੀਤੀ ਗਈ ਹੈ। ਉਮੀਦਵਾਰ ਆਪਣੀ ਰਜਿਸਟ੍ਰੇਸ਼ਨ ਸਰਕਾਰੀ ਵੈੱਬਸਾਈਟ www.joinindianarmy.nic.in ’ਤੇ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਭਰਤੀ ਲਈ ਕੰਪਿਊਟਰ ਅਧਾਰਿਤ ਲਿਖਤੀ ਪ੍ਰੀਖਿਆ ਜੂਨ 2026 ਵਿੱਚ ਆਯੋਜਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਉਨ੍ਹਾਂ ਦੱਸਿਆ ਕਿ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮੁਫ਼ਤ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦੇ ਇੱਛੁਕ ਨੌਜਵਾਨ ਜਲਦੀ ਤੋਂ ਜਲਦੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਰਤੀ ਲਈ ਉਮੀਦਵਾਰ ਦੀ ਉਮਰ ਸਾਢੇ 17 ਤੋਂ 22 ਸਾਲ ਹੋਣੀ ਲਾਜ਼ਮੀ ਹੈ। ਕੱਦ ਘੱਟੋ-ਘੱਟ 5 ਫੁੱਟ 7 ਇੰਚ ਅਤੇ ਛਾਤੀ 77 ਸੈਂਟੀਮੀਟਰ (ਬਿਨਾਂ ਫੁਲਾਏ) ਤੋਂ 82 ਸੈਂਟੀਮੀਟਰ (ਫੁਲਾਕੇ) ਹੋਣੀ ਚਾਹੀਦੀ ਹੈ। ਸਿੱਖਿਆ ਯੋਗਤਾ ਵਜੋਂ ਉਮੀਦਵਾਰ ਦਾ ਘੱਟੋ-ਘੱਟ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਣਾ ਜਾਂ 12ਵੀਂ ਪਾਸ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
ਕੈਂਪ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਆਪਣੇ ਨਾਲ 10ਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋਕਾਪੀ, ਪੰਜਾਬ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਜਾਣਕਾਰੀ, ਦੋ ਪਾਸਪੋਰਟ ਸਾਈਜ਼ ਫੋਟੋਆਂ, ਕਾਪੀ, ਪੈਨ, ਬਰਤਨ ਬਿਸਤਰਾ ਲੈ ਕੇ ਸਵੇਰੇ 09:00 ਵਜੇ ਪਹੁੰਚਣ।
ਇਹ ਵੀ ਪੜ੍ਹੋ- ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਮੰਡਲ ਦੇ ਪਾਰਸਲ ਦਫ਼ਤਰਾਂ ’ਚ 90 ਫ਼ੀਸਦੀ ਲੈਣ-ਦੇਣ ਆਨਲਾਈਨ
NEXT STORY