ਮੋਹਾਲੀ, (ਨਿਆਮੀਆਂ)— ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਕੋਈ ਵੀ ਬੋਰਵੈੱਲ ਖੁੱਲ੍ਹਾ ਨਹੀਂ ਹੋਣਾ ਚਾਹੀਦਾ, ਜੇ ਕਿਸੇ ਜਗ੍ਹਾ ਕੋਈ ਅਜਿਹਾ ਹੈ ਤਾਂ ਉਸ ਨੂੰ ਤੁਰੰਤ ਭਰਵਾ ਦਿੱਤਾ ਜਾਵੇ ਅਤੇ 24 ਘੰਟਿਆਂ ਵਿਚ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਤੇ ਕੋਈ ਬੋਰਵੈੱਲ ਖੁੱਲ੍ਹਾ ਹੈ ਅਤੇ ਉਸ ਨੂੰ ਭਰਿਆ ਨਹੀਂ ਗਿਆ ਤਾਂ ਇਸ ਸਬੰਧੀ ਸੂਚਨਾ ਜ਼ਿਲਾ ਪ੍ਰਸ਼ਾਸਨ ਨੂੰ ਫੋਨ ਨੰਬਰ 0172-2219503 ਉਤੇ ਦਿੱਤੀ ਜਾਵੇ। ਇਸ ਤਰ੍ਹਾਂ ਦੇ ਬੋਰਵੈੱਲ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਪੂਰਨ ਤੌਰ 'ਤੇ ਬੰਦ ਕਰਵਾਇਆ ਜਾਵੇਗਾ।
ਗੈਸ ਸਿਲੰਡਰ ਲੀਕ ਹੋਣ ਕਾਰਨ ਧਮਾਕਾ, ਤਿੰਨ ਝੁਲਸੇ
NEXT STORY