ਬਠਿੰਡਾ (ਸੁਖਵਿੰਦਰ) : ਕੈਨਾਲ ਕਲੋਨੀ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 100 ਗ੍ਰਾਮ ਅਫ਼ੀਮ ਅਤੇ 50 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਰਘਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਨਤਾ ਨਗਰ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਕੋਹਿਨੂਰ ਵਾਸੀ ਗੋਪਾਲ ਨਗਰ ਨੂੰ ਸ਼ੱਕ ਦੇ ਆਧਾਰ ''ਤੇ ਰੋਕਿਆ ਗਿਆ।
ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਲਈ ਗਈ ਅਤੇ ਮੁਲਜ਼ਮ ਤੋਂ 100 ਗ੍ਰਾਂਮ ਅਫ਼ੀਮ ਅਤੇ 50000 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਵਲੋ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਰ ਦੀ ਲਪੇਟ ’ਚ ਆਉਣ ਕਾਰਨ ਸਫ਼ਾਈ ਮੁਲਾਜ਼ਮ ਦੀ ਮੌਤ
NEXT STORY