ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਮੋਗਾ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ਼ ਮੋਗਾ ਨੇ ਇਕ ਕਿੱਲੋ ਅਫੀਮ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਆਈ. ਲਵਦੀਪ ਸਿੰਘ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਕੋਟਕਪੂਰਾ ਬਾਈਪਾਸ ਜੀ. ਟੀ. ਰੋਡ ਮੋਗਾ ’ਤੇ ਮੌਜੂਦ ਸਨ।
ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਦੇਸ਼ਦੀਪ ਸਿੰਘ ਉਰਫ ਪ੍ਰਿੰਸ ਅਤੇ ਹਰਮਨਦੀਪ ਸਿੰਘ ਦੋਵੇਂ ਵਾਸੀ ਖਡੂਰ ਸਾਹਿਬ ਅਫੀਮ ਵੇਚਣਾ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਮੋਗਾ ਇਲਾਕੇ ਵਿਚ ਅਫੀਮ ਵੇਚਣ ਲਈ ਆਪਣੇ ਮੋਟਰਸਾਈਕਲ ’ਤੇ ਆਏ ਹਨ ਜੋ ਗ੍ਰਾਹਕਾਂ ਦੀ ਉਡੀਕ ਵਿਚ ਕੱਚਾ ਦੁਸਾਂਝ ਰੋਡ ਦੇ ਸਾਹਮਣੇ ਬਣੇ ਟੀ-ਪੁਆਇੰਟ ਦੇ ਕੋਲ ਖੜ੍ਹੇ ਹਨ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਅਫੀਮ ਸਮੇਤ ਕਾਬੂ ਆ ਸਕਦੇ ਹਨ, ਜਿਸ ’ਤੇ ਇੰਸਪੈਕਟਰ ਦਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਕਥਿਤ ਮੁਲਜ਼ਮਾਂ ਨੇ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦਾ ਯਤਨ ਕੀਤਾ ਪਰ ਪੁਲਸ ਨੇ ਦਬੋਚ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਇਕ ਕਿੱਲੋ ਅਫੀਮ ਬਰਾਮਦ ਕੀਤੀ ਗਈ।
ਕਿਸਾਨੀ ਸੰਘਰਸ਼ ਵਿਚਾਲੇ SKM ਨੂੰ ਲੈ ਕੇ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ
NEXT STORY