ਮੋਗਾ (ਆਜ਼ਾਦ) : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਚੜਿੱਕ ਪੁਲਸ ਨੇ ਤਿੰਨ ਕਥਿਤ ਸਮੱਗਲਰਾਂ ਨੂੰ ਕਾਬੂ ਕਰਕੇ ਅੱਧਾ ਕਿੱਲੋ ਅਫੀਮ ਬਰਾਮਦ ਕੀਤੀ। ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਦੇ ਨਿਰਦੇਸ਼ਾਂ ’ਤੇ ਜਦੋਂ ਥਾਣਾ ਚੜਿੱਕ ਦੇ ਮੁੱਖ ਅਫਸਰ ਗੁਰਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਸਰਤਾਜ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰਦੇ ਹੋਏ ਲਿੰਕ ਰੋਡ ਚੜਿੱਕ ਘੋਲੀਆ ’ਤੇ ਨਾਕਾਬੰਦੀ ਦੌਰਾਨ ਜਦੋਂ ਇਕ ਕਰੇਟਾ ਕਾਰ ਨੂੰ ਜੋ ਮੋਗਾ ਤੋਂ ਘੋਲੀਆ ਜਾ ਰਹੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਵਿਚ ਬੈਠੇ ਇਕ ਨੌਜਵਾਨ ਨੇ ਪੁਲਸ ਪਾਰਟੀ ਨੂੰ ਦੇਖਦਿਆਂ ਇਕ ਲਿਫਾਫਾ ਹੇਠਾਂ ਸੁੱਟ ਦਿੱਤਾ ਅਤੇ ਕਾਰ ਪਿੱਛੇ ਮੋੜ ਕੇ ਭੱਜਣ ਦਾ ਯਤਨ ਕੀਤਾ।
ਇਸ ਦੌਰਾਨ ਕਾਰ ਬੰਦ ਹੋ ਗਈ, ਜਿਸ ’ਤੇ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਨਾਂ ਪੁੱਛਣ ’ਤੇ ਉਨ੍ਹਾਂ ਨੇ ਆਪਣਾ ਨਾਂ ਨੀਰਜ ਮੀਨਾ ਨਿਵਾਸੀ ਜਾਖਲ ਰਾਜਸਥਾਨ, ਰਾਹੁਲ ਮੀਨਾ ਨਿਵਾਸੀ ਜਾਖਲ ਅਤੇ ਅਭਿਸ਼ੇਕ ਚੌਧਰੀ ਨਿਵਾਸੀ ਪਿੰਡ ਬਾਜ ਦੋਲੀ ਰਾਜਸਥਾਨ ਦੱਸਿਆ। ਇਸ ਮੌਕੇ ਜਦੋਂ ਪੁਲਸ ਨੇ ਸੁੱਟੇ ਹੋਏ ਲਿਫਾਫੇ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ 500 ਗ੍ਰਾਮ ਅਫੀਮ ਬਰਾਮਦ ਹੋਈ, ਜਿਨ੍ਹਾਂ ਖਿਲਾਫ ਥਾਣਾ ਸਿਟੀ ਸਾਊਥ ਵਿਚ ਮਾਮਲਾ ਦਰਜ ਕੀਤਾ ਗਿਆ। ਥਾਣਾ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕਥਿਤ ਮੁਲਜ਼ਮਾਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬੀਓ ਸਾਵਧਾਨ, ਕੱਲ੍ਹ ਤੋਂ ਲੱਗੇਗਾ ਮੋਟਾ ਜੁਰਮਾਨਾ, ਪਹਿਲਾਂ ਪੜ੍ਹ ਲਵੋ ਪੂਰੀ ਖ਼ਬਰ
NEXT STORY