ਭਦੌੜ (ਰਾਕੇਸ਼)-ਥਾਣਾ ਭਦੌੜ ਤੋਂ ਸਿਰਫ 50 ਮੀਟਰ ਦੀ ਦੂਰੀ ’ਤੇ ਸਥਿਤ ਸਿਵਲ ਹਸਪਤਾਲ ਵਿਖੇ ਦੋ ਧਿਰਾਂ ’ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਦੀ ਰਾਤ ਨੂੰ ਲੜਾਈ ਝਗੜਾ ਕਰਦਿਆਂ ਹਸਪਤਾਲ ’ਚ ਦਾਖਲ ਹੋਈਆਂ। ਮੰਗਲਵਾਰ ਦੀ ਸਵੇਰ ਕੁਝ ਲੋਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਹਸਪਤਾਲ ’ਚ ਦਾਖਲ ਹੋਏ ਅਤੇ ਇਕ ਧਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਹਰ ਬੱਸ ’ਤੇ ਲੱਗੇਗਾ ਇਹ ਯੰਤਰ
ਥਾਣਾ ਭਦੌੜ ਦੇ ਮੁੱਖ ਅਫਸਰ ਐੱਸ. ਐੱਚ. ਓ. ਜਗਦੇਵ ਸਿੰਘ ਸਿੱਧੂ ਅਤੇ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਦੀ ਰਾਤ ਨੂੰ ਦੀਪਕ ਕੁਮਾਰ ਤੇ ਸੁਰੇਸ਼ ਚੰਦ ਜੋ ਕਿ ਫਾਸਟ ਫੂਡ ਦੀ ਦੁਕਾਨ ਕਰਦਾ ਹੈ ਉਸਦਾ ਕਿਸੇ ਗੱਲ ਨੂੰ ਲੈ ਕੇ ਲਖਵੀਰ ਸਿੰਘ ਵਾਸੀ ਭਦੌੜ ਨਾਲ ਝਗੜਾ ਹੋ ਗਿਆ ਅਤੇ ਦੋਵੇਂ ਧਿਰਾਂ ਦੀ ਤਿੰਨਕੋਣੀ ’ਤੇ ਲੜਾਈ ਹੋ ਗਈ ਅਤੇ ਇਸ ਦੌਰਾਨ ਦੋਵੇਂ ਧਿਰਾਂ ਹੀ ਜ਼ਖਮੀ ਹੋ ਗਈਆਂ। ਪੁਲਸ ਨੇ ਮੌਕੇ ’ਤੇ ਪੁੱਜ ਕੇ ਦੋਵਾਂ ਧਿਰਾਂ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ।
ਇਹ ਵੀ ਪੜ੍ਹੋ- ਜਲੰਧਰ ਦਾ ਇਹ ਮਸ਼ਹੂਰ ਜੂਸ ਬਾਰ ਮੁੜ ਘਿਰਿਆ ਵਿਵਾਦਾਂ 'ਚ, ਬਿੱਛੂ ਤੋਂ ਬਾਅਦ ਹੁਣ ਨਿਕਲਿਆ ਕਾਕਰੋਚ
ਮੰਗਲਵਾਰ ਦੀ ਸਵੇਰ ਜਦੋਂ ਦੀਪਕ ਕੁਮਾਰ ਕੋਲ ਉਸਦਾ ਭਰਾ ਅਜੇ ਕੁਮਾਰ ਪੁੱਤਰ ਸੁਰੇਸ਼ ਕੁਮਾਰ ਅਤੇ ਸ਼ਿਵਾ ਕੁਮਾਰ ਪੁੱਤਰ ਸੁਰੇਸ਼ ਕੁਮਾਰ ਬੈਠੇ ਸਨ। ਇੰਨੇ ਨੂੰ ਬਾਹਰੋਂ ਆਏ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਉਨ੍ਹਾਂ ਤਿੰਨਾਂ ’ਤੇ ਜ਼ਬਰਦਸਤ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ। ਇਸ ਉਪਰੰਤ ਹਸਪਤਾਲ ’ਚ ਖੂਨੀ ਖੇਡ ਖੇਡਦਿਆਂ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਮੌਕੇ ’ਤੇ ਪੁਲਸ ਪਾਰਟੀ ਵੀ ਪੁੱਜ ਗਈ। ਸਿਵਲ ਹਸਪਤਾਲ ’ਚ ਹੋਏ ਇਸ ਗੁੰਡਾਗਰਦੀ ਦੇ ਨੰਗੇ ਨਾਚ ਕਾਰਨ ਉਥੇ ਪਏ ਮਰੀਜ਼ ਸਹਿਮ ਗਏ। ਸਿਹਤ ਵਿਭਾਗ ਨੇ ਜ਼ਖਮੀਆਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਉਨ੍ਹਾਂ ਨੂੰ ਬਰਨਾਲਾ ਵਿਖੇ ਰੈਫਰ ਕਰ ਦਿੱਤਾ। ਥਾਣਾ ਮੁਖੀ ਜਗਦੇਵ ਸਿੰਘ ਸਿੱਧੂ ਅਤੇ ਏ. ਐੱਸ. ਆਈ. ਮਲਕੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੋਇਆ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹੋਟਲ ‘ਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫ਼ਾਸ਼, ਇਕ ਜੋੜਾ ਬਰਾਮਦ
NEXT STORY