ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਅੰਦਰੋਂ ਬਾਹਰੋਂ ਸੁੱਟੇ ਗਏ 4 ਪੈਕਟਾਂ ਵਿੱਚੋਂ ਤੰਬਾਕੂ ਦੀਆਂ 80 ਪੁੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਜੇਲ ਸਹਾਇਕ ਸੁਪਰਡੈਂਟ ਹਰੀ ਸਿੰਘ ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੇ ਪੱਤਰ ’ਚ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਜੇਲ੍ਹ ਦੀ ਬੈਰਕ ਦੀ ਛੱਤ ਤੋਂ ਜ਼ੁਰਾਬਾਂ ’ਚ ਲਪੇਟ ਕੇ 4 ਪੈਕਟਾਂ ਸੁੱਟੇ, ਜਿਨ੍ਹਾਂ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿਚੋਂ ਪੰਛੀ ਮਾਰਕਾ ਤੰਬਾਕੂ ਦੀਆਂ 80 ਪੁੜੀਆਂ ਬਰਾਮਦ ਹੋਈਆਂ। ਪੁਲਸ ਵੱਲੋਂ ਥਾਣਾ ਸਿਟੀ ’ਚ ਮਾਮਲਾ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਦਿੱਲੀ ਏਅਰਪੋਰਟ ’ਤੇ ਸਰਕਾਰੀ ਬੱਸਾਂ ਦਾ ਮਾਮਲਾ ਮੁੜ ਚਰਚਾ ’ਚ, ਪ੍ਰਤਾਪ ਬਾਜਵਾ ਨੇ ਚੁੱਕੇ ਵੱਡੇ ਸਵਾਲ
NEXT STORY