ਲੁਧਿਆਣਾ(ਵਿਪਨ)- ਪੰਜਾਬ 'ਚ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਦੂਜੇ ਪਾਸੇ, ਮੰਡੀਆਂ 'ਚ ਪ੍ਰਬੰਧਾਂ ਦੀ ਘਾਟ ਕਾਰਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਵੱਡੇ ਪੱਧਰ ’ਤੇ ਪ੍ਰਬੰਧਾਂ ਦੀ ਘਾਟ ਸਾਹਮਣੇ ਆਈ। ਖੁੱਲ੍ਹੇ ਅਸਮਾਨ ਹੇਠ ਪਈਆਂ ਝੋਨੇ ਦੀਆਂ ਬੋਰੀਆਂ ਮੀਂਹ ਵਿੱਚ ਭਿੱਜਦੀਆਂ ਨਜ਼ਰ ਆਈਆਂ, ਜਦਕਿ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੇ ਝੋਨੇ ਦੀਆਂ ਢੇਰੀਆਂ ਵੀ ਮੀਂਹ ਦੀ ਮਾਰ ਹੇਠ ਆ ਗਈਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ ਤਾਂ ਰਹਿ ਗਈ ਹੱਕੀ-ਬੱਕੀ
ਮੰਡੀ 'ਚ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਮੌਕੇ ’ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਮੁਤਾਬਕ, ਨਾ ਹੀ ਕਿਸੇ ਅਧਿਕਾਰੀ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦੀ ਸਾਰ ਲਈ। ਕਿਸਾਨਾਂ ਨੇ ਆਪਣੇ ਪੱਧਰ ’ਤੇ ਤਰਪਾਲਾਂ ਦਾ ਪ੍ਰਬੰਧ ਕਰਕੇ ਫ਼ਸਲ ਨੂੰ ਢਕਣ ਦੀ ਕੋਸ਼ਿਸ਼ ਕੀਤੀ, ਪਰ ਲਗਾਤਾਰ ਅਤੇ ਤੇਜ਼ ਮੀਂਹ ਕਾਰਨ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਬਚਾਉਣ ਵਿੱਚ ਅਸਮਰੱਥ ਰਹੇ।
ਇਹ ਵੀ ਪੜ੍ਹੋ-ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
ਇਕ ਹੋਰ ਕਿਸਾਨ ਨੇ ਆਪਣੀ ਪ੍ਰੇਸ਼ਾਨੀ ਦੱਸਦਿਆਂ ਕਿਹਾ ਕਿ ਉਹ ਪਿਛਲੇ ਚਾਰ ਦਿਨਾਂ ਤੋਂ ਮੰਡੀ ਵਿੱਚ ਬੈਠੇ ਹਨ, ਪਰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਝੋਨੇ ਦੀ ਖ਼ਰੀਦ ਦੌਰਾਨ ਕੱਟ ਲਾਇਆ ਜਾ ਰਿਹਾ ਹੈ ਅਤੇ ਪ੍ਰਤੀ ਕੁਇੰਟਲ ਤਿੰਨ ਤੋਂ ਪੰਜ ਕਿਲੋ ਤੱਕ ਦੀ ਕਟੌਤੀ ਕੀਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਹੁਣ ਬੇਮੌਸਮੇ ਮੀਂਹ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ 'ਚ ਨਮੀ ਦੀ ਨਿਰਧਾਰਤ ਮਾਤਰਾ ਵਿੱਚ ਛੋਟ ਦੇ ਕੇ ਇਸਨੂੰ 20 ਤੋਂ 22 ਫ਼ੀਸਦੀ ਤੱਕ ਕੀਤਾ ਜਾਵੇ, ਤਾਂ ਜੋ ਮੀਂਹ ਕਾਰਨ ਪ੍ਰਭਾਵਿਤ ਹੋਈ ਫ਼ਸਲ ਦੀ ਖ਼ਰੀਦ ਹੋ ਸਕੇ ਅਤੇ ਕਿਸਾਨਾਂ ਨੂੰ ਕੁਝ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੰਡੀਆਂ ਵਿੱਚ ਤੁਰੰਤ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
ਦੂਜੇ ਪਾਸੇ ਖੰਨਾ ਮਾਰਕੀਟ ਕਮੇਟੀ ਦੇ ਸਕੱਤਰ ਕਮਲਦੀਪ ਸਿੰਘ ਮਾਨ ਨੇ ਕਿਹਾ ਕਿ ਬਾਰਿਸ਼ ਤੋਂ ਬਚਾਅ ਲਈ ਪਹਿਲਾਂ ਹੀ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ, ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਨਾ ਹੋਵੇ। ਹੁਣ ਤੱਕ ਮੰਡੀ ਵਿੱਚ 5 ਲੱਖ 20 ਹਜ਼ਾਰ ਕੁਇੰਟਲ ਫ਼ਸਲ ਦੀ ਆਮਦ ਹੋ ਚੁੱਕੀ ਹੈ, ਅਤੇ 5 ਲੱਖ 17 ਹਜ਼ਾਰ ਕੁਇੰਟਲ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
NEXT STORY