ਫਿਰੋਜ਼ਪੁਰ (ਕੁਮਾਰ): ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਲਿਆਂਦੀ 3 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 6 ਕਰੋੜ ਰੁਪਏ ਦੱਸੀ ਜਾਂਦੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਬੀ. ਐੱਸ. ਐੱਫ. ਦੀ 2 ਬਟਾਲੀਅਨ ਨੇ 3 ਪੈਕੇਟਾਂ ਵਿਚ ਬੰਦ 1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਸ ਭਾਰਤੀ ਸਮੱਗਲਰ ਵੱਲੋਂ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਈ ਗਈ ਸੀ ਅਤੇ ਇਸ ਨੂੰ ਕਿੱਥੇ ਡਲਿਵਰ ਕੀਤਾ ਜਾਣਾ ਸੀ।
ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ 'ਸੁਖਜਿੰਦਰ ਰੰਧਾਵਾ'
NEXT STORY