ਫਤਿਹਗੜ ਸਾਹਿਬ,(ਬਖਸ਼ੀ) : ਸ਼ਿਵ ਸੈਨਾ ਪੰਜਾਬ ਨੇ ਕਸ਼ਮੀਰ ਦੇ ਪੁਲਵਾਮਾ ਇਲਾਕੇ ਵਿਖੇ ਜਵਾਨਾਂ ਨੂੰ ਅੱਤਵਾਦੀਆਂ ਵਲੋਂ ਸ਼ਹੀਦ ਕੀਤੇ ਜਾਣ ਵਿਰੁੱਧ ਪਾਕਿਸਤਾਨ ਦੀ ਬੱਸ ਨੂੰ ਪੰਜਾਬ 'ਚ ਨਾ ਵੜਣ ਦੇਣ ਦਾ ਵੱਡਾ ਫੈਸਲਾ ਲਿਆ ਹੈ। ਸ਼ਿਵ ਸੈਨਾ ਦੇ ਕੌਮੀ ਪ੍ਰਮੁੱਖ ਸੰਜੀਵ ਘਨੌਲੀ ਨੇ ਕਿਹਾ ਕਿ ਕੇਂਦਰ ਸਰਕਾਰ ਪਾਕਿਸਤਾਨ ਨਾਲ ਸਾਰੇ ਸੰਬੰਧ ਤੌੜੇ ਨਹੀਂ ਤਾਂ ਸੋਮਵਾਰ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਸ਼ਹਿਰ ਵਿਚ ਪਾਕਿਸਤਾਨ ਬੱਸ ਨੂੰ ਨਹੀਂ ਵੜਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਅੱਜ ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ 'ਤੇ ਅਟੱਲ ਰਹਿਣ ਲਈ ਚਾਹੇ ਉਨ੍ਹਾਂ ਨੂੰ ਜੋ ਵੀ ਕੁਰਬਾਨੀ ਦੇਣੀ ਪਵੇ, ਉਹ ਦੇਣ ਨੂੰ ਤਿਆਰ ਹਨ। ਇਸ ਮੌਕੇ ਪੰਜਾਬ ਮੀਤ ਪ੍ਰਧਾਨ ਹਰਪ੍ਰੀਤ ਲਾਲੀ, ਸੂਬਾ ਕਾਰਜਕਾਰੀ ਮੈਂਬਰ ਬਬਲਾ ਚੋਪੜਾ, ਜ਼ਿਲਾ ਮੀਤ ਪ੍ਰਧਾਨ ਬਲਦੇਵ ਰਾਜ, ਪ੍ਰੀਤ ਸੰਧੂ ਆਦਿ ਹਾਜ਼ਰ ਸਨ।
ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌਤ
NEXT STORY