ਨਾਭਾ,(ਜੈਨ)— ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਹੋਣ ਦੇਵੇਗੀ, ਚੋਣਾਂ ਨਿਰਪੱਖ ਹੋਣਗੀਆਂ। ਕਿਸੇ ਵੀ ਪਾਰਟੀ ਦੇ ਉਮੀਦਵਾਰ ਨਾਲ ਧੱਕਾ ਨਹੀਂ ਹੋਵੇਗਾ ਅਤੇ ਨਾ ਹੀ ਕਾਗਜ਼ਾਤ ਰੱਦ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ 'ਚ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ, ਜਿਸ ਨਾਲ ਲੜਾਈ-ਝਗੜੇ ਨਹੀਂ ਹੋਣਗੇ। ਸਰਕਾਰ ਵਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਤਿੰਨ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਬਾਅਦ 'ਚ ਵੀ ਗ੍ਰਾਂਟਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ। ਸਰਬ-ਸੰਮਤੀ ਨਾਲ ਚੋਣ ਹੋਣ ਨਾਲ ਪਿੰਡਾਂ ਵਿਚ ਆਪਸੀ ਪਿਆਰ ਤੇ ਭਾਈਚਾਰਾ ਕਾਇਮ ਰਹੇਗਾ ਅਤੇ ਗੁੱਟਬੰਦੀ ਖਤਮ ਹੋਵੇਗੀ।
ਧਰਮਸੌਤ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਦੇ ਭੱਤੇ ਤੇ ਤਨਖਾਹ ਹੋਰ ਸੂਬਿਆਂ ਦੇ ਮੁਕਾਬਲੇ ਕਾਫੀ ਘੱਟ ਹਨ, ਜਿਸ ਕਾਰਨ ਭੱਤੇ ਵਧਾਉਣ ਦੀ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ, ਜਦੋਂ ਕਿ ਪਿਛਲੇ 18 ਮਹੀਨਿਆਂ ਦੌਰਾਨ 7 ਲੱਖ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਧਰਮਸੌਤ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਦੇ ਭੱਤੇ ਤੇ ਤਨਖਾਹ ਹੋਰ ਸੂਬਿਆਂ ਦੇ ਮੁਕਾਬਲੇ ਕਾਫੀ ਘੱਟ ਹਨ, ਜਿਸ ਕਾਰਨ ਭੱਤੇ ਵਧਾਉਣ ਦੀ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ, ਜਦੋਂ ਕਿ ਪਿਛਲੇ 18 ਮਹੀਨਿਆਂ ਦੌਰਾਨ 7 ਲੱਖ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਖਹਿਰਾ-ਬੈਂਸ, ਗਾਂਧੀ ਦੀ ਨਵੀਂ ਪਾਰਟੀ ਦੇ ਗਠਨ ਸਬੰਧੀ ਕਿਹਾ ਕਿ ਲੋਕਤੰਤਰ 'ਚ ਹਰੇਕ ਨੂੰ ਪਾਰਟੀ ਬਣਾਉਣ ਤੇ ਰੈਲੀਆਂ ਕਰਨ ਦਾ ਅਧਿਕਾਰ ਹੈ ਪਰ ਬ੍ਰਹਮਪੁਰਾ, ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਨੇ ਬਾਦਲਕਿਆਂ ਤੋਂ ਵੱਖ ਹੋ ਕੇ ਸਪੱਸ਼ਟ ਕੀਤਾ ਹੈ ਕਿ ਬਾਦਲ ਬਾਪ-ਬੇਟਾ ਨੇ ਨਿਜੀ ਹਿਤਾਂ ਕਾਰਨ ਟਕਸਾਲੀ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕੀਤਾ। ਇੰਝ ਹੀ ਕੇਜਰੀਵਾਲ ਨੇ ਤਾਨਾਸ਼ਾਹੀ ਵਤੀਰਾ ਆਪਣਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ। ਇਸ ਮੌਕੇ ਰੱਖੜਾ ਸ਼ੂਗਰ ਮਿੱਲ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਸਰਵਮੋਹਿਤ ਮੋਨੂੰ ਡੱਲਾ, ਅਮਰਦੀਪ ਖੰਨਾ, ਅਸ਼ੋਕ ਬਿੱਟੂ ਤੇ ਹੋਰ ਆਗੂ ਮੌਜੂਦ ਸਨ।
ਦੋ ਧਿਰਾਂ ਭਿੜੀਅਾਂ, 1 ਜ਼ਖਮੀ
NEXT STORY