ਮਾਨਸਾ (ਸੰਦੀਪ ਮਿੱਤਲ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਭਾਰਤੀ ਜਨਤਾ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਪਰਮਪਾਲ ਕੌਰ ਸਿੱਧੂ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮਾਮਲਿਆਂ, ਪੰਜਾਬੀਆਂ, ਪੰਜਾਬ ਦੀਆਂ ਸਮੱਸਿਆਵਾਂ ਅਤੇ ਪੰਜਾਬ ਦੇ ਸਿਆਸੀ ਸਮੀਕਰਨਾਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੇ ਗੰਭੀਰ ਚਰਚਾ ਕਰਕੇ ਉਨ੍ਹਾਂ ਦੀ ਗੱਲਬਾਤ ਸੁਣੀ ਅਤੇ ਭਵਿੱਖ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਪੰਜਾਬ ਪ੍ਰਤੀ ਨਵੇਂ ਫੈਸਲੇ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਨ ਦੇ ਸੰਕੇਤ ਦਿੱਤੇ।
ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਆਈ.ਏ.ਐੱਸ ਦੀ ਨੌਕਰੀ ਛੱਡ ਕੇ ਸਿਆਸਤ ਵਿੱਚ ਆਏ ਅਤੇ ਭਾਜਪਾ ਨਾਲ ਜੁੜੇ। ਜਿਨ੍ਹਾਂ ਨੇ ਲੋਕ ਸਭਾ ਹਲਕਾ ਬਠਿੰਡਾ ਵਿੱਚ ਇੱਕ ਮਹਿਲਾ ਵਜੋਂ ਭਾਜਪਾ ਦੀ ਹਾਜ਼ਰੀ ਲਗਵਾਈ ਅਤੇ ਲਗਾਤਾਰ ਭਾਜਪਾ ਦੀਆਂ ਨੀਤੀਆਂ ਦਾ ਪ੍ਰਚਾਰ ਕਰਦੇ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪਰਮਪਾਲ ਕੌਰ ਸਿੱਧ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਦਾ ਵਧਦਾ ਲੋਕ ਗ੍ਰਾਫ ਅਤੇ ਪਿੰਡਾਂ ਵਿੱਚ ਭਾਜਪਾ ਦੀ ਗੱਲ ਚੱਲਣ ਨੂੰ ਸੁਣ ਕੇ ਪ੍ਰਧਾਨ ਮੰਤਰੀ ਬਹੁਤ ਖੁਸ਼ ਹੋਏ। ਉਨ੍ਹਾਂ ਨੇ ਪੰਜਾਬ ਬਾਰੇ ਕੋਈ ਚਿੰਤਾ ਨਾ ਕਰਨ ਦੀ ਗੱਲ ਕਹਿੰਦਿਆਂ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਫਿਕਰਮੰਦ ਹਨ।
ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਇੱਕਲਿਆਂ ਵਿਧਾਨ ਸਭਾ ਚੋਣਾਂ ਲੜਣ ਦਾ ਪਾਰਟੀ ਸੰਕੇਤ ਦੇ ਰਹੀ ਹੈ ਅਤੇ ਭਾਜਪਾ ਨੇ ਪੰਜਾਬ ਦੀਆਂ ਲੰਘੀਆਂ ਚੋਣਾਂ ਵਿੱਚ ਆਪਣਾ ਵੋਟ ਪ੍ਰਤੀਸ਼ਤ ਵਧਾਇਆ ਹੈ। ਜਿਸ ਨਾਲ ਭਾਜਪਾ ਪੰਜਾਬ ਵਿੱਚ ਪੈਰਾਂ ਸਿਰ ਖੜ੍ਹੀ ਹੋ ਰਹੀ ਹੈ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਆਰਥਿਕ, ਕਾਨੂੰਨ ਵਿਵਸਥਾ ਪੱਖੋਂ ਡਾਵਾਂਡੋਲ ਹੋ ਗਿਆ, ਜਿਸ ਨੂੰ ਅੱਜ ਵੱਡੇ ਸਹਾਰੇ ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇਸ ਵਿੱਚ ਪੂਰੀ ਤਰ੍ਹਾਂ ਅਸਫਲ ਹੋਈ ਹੈ। ਅੱਜ ਪੰਜਾਬ ਦਾ ਲੁੱਟਾਂ-ਖੋਹਾਂ, ਡਕੈਤੀਆਂ, ਕਤਲਾਂ, ਠੱਗੀਆਂ ਕਰਕੇ ਜੋ ਮਾਹੌਲ ਹੈ। ਇਸ ਤੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਜਾਣੂ ਕਰਵਾਇਆ ਹੈ। ਜਿਸ ਨੂੰ ਲੈ ਕੇ ਭਾਜਪਾ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਫਿਕਰਮੰਦ ਹੈ। ਉਨ੍ਹਾਂ ਕਿਹਾ ਕਿ ਹਾਈ-ਕਮਾਂਡ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਪ੍ਰਤੀ ਫੇਸਲੇ ਲੈਣੇ ਹੁੰਦੇ ਹਨ। ਪਰ ਭਾਜਪਾ ਨੇ ਆਪਣੇ ਦਮ-ਖਮ ਤੇ ਲੋਕਾਂ ਵਿੱਚ ਜੋ ਜਨ ਆਧਾਰ ਖੜ੍ਹਾ ਕੀਤਾ ਹੈ। ਉਹ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਭਾਜਪਾ ਵਿੱਚ ਪੰਜਾਬ ਦਾ ਭਵਿੱਖ, ਪ੍ਰਗਤੀ ਅਤੇ ਤਰੱਕੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਉਮੀਦ, ਆਸ ਨਾਲ ਦੇਖ ਰਹੇ ਹਨ।
ਪੰਜਾਬ 'ਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਭਗਵੰਤ ਮਾਨ ਸਰਕਾਰ: ਸਰਬਜੀਤ ਝਿੰਜਰ
NEXT STORY