ਫਿਰੋਜ਼ਪੁਰ- ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ
ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਕੂਲੀ ਵਾਤਾਵਰਣ ਅਤੇ ਮੈਗਾ ਪੀਟੀਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮਾਪਿਆਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਸਕੂਲਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਡੀ. ਈ. ਓ. ਮੁਨੀਲਾ ਅਰੋੜਾ ਨੇ ਕਿਹਾ ਕਿ ਮੈਗਾ ਪੀ. ਟੀ. ਐੱਮ. ਦਾ ਮੁੱਖ ਉਦੇਸ਼ ਸਕੂਲ, ਅਧਿਆਪਕ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਸਥਾਪਿਤ ਕਰਨਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮਾਪੇ ਅਤੇ ਅਧਿਆਪਕ ਮਿਲ ਕੇ ਬੱਚਿਆਂ ਦੀ ਪ੍ਰਗਤੀ ਲਈ ਕੰਮ ਕਰਦੇ ਹਨ ਤਾਂ ਵਿਦਿਆਰਥੀਆਂ ਦੇ ਨਤੀਜਿਆਂ ਅਤੇ ਵਿਅਕਤੀਗਤ ਵਿਕਾਸ ਵਿੱਚ ਸਕਾਰਾਤਮਕ ਸੁਧਾਰ ਵੇਖਣ ਨੂੰ ਮਿਲਦਾ ਹੈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ।
ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
NEXT STORY