ਗਿੱਦੜਬਾਹਾ (ਸੰਧਿਆ ਜਿੰਦਲ) - ਕਰੀਬ ਤਿੰਨ ਦਹਾਕਿਆਂ ਤੋਂ ਗਊ ਵੰਸ਼ ਦੀ ਸੇਵਾ ਸੰਭਾਲ ਕਰਨ ਵਾਲੀ ਮਲੋਟ ਦੀ ਉੱਘੀ ਧਾਰਮਿਕ ਸ਼ਖਸੀਅਤ ਪੰਡਤ ਗਿਰਧਾਰੀ ਲਾਲ ਦਾ ਦਿਲ ਦਾ ਦੌਰਾ ਪੈਣ ਕਾਰ ਬੀਤੇ ਦਿਨ ਸਵਰਗਵਾਸ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਧਾਰਮਿਕ ਰਹੁ ਰੀਤਾਂ ਨਾਲ ਮਹਾਂਵੀਰ ਗਊਸ਼ਾਲਾ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਜ਼ਮੀਨ ਐਕਵਾਇਰ ਕਰਨ ਬਦਲੇ ਸਰਕਾਰ ਕਿਸਾਨਾਂ ਨੂੰ ਵਾਜਬ ਮੁੱਲ ਦੇਵੇ। ਜ਼ਮੀਨ ਦੇ ਮੁੱਲ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ 'ਤੇ ਬਲਦਿਆਂ ਬਾਦਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਜ਼ਮੀਨ ਦਾ ਸਹੀ ਮੁੱਲ ਦੇਵੇ। ਉਨ੍ਹਾਂ ਅੰਮ੍ਰਿਤਸਰ ਵਿਖੇ ਹੋਏ ਰੇਲ ਹਾਦਸੇ ਦੇ ਪੀੜਤਾਂ ਨੂੰ ਵੀ ਇਨਸਾਫ ਦੇਣ ਦੀ ਗੱਲ ਕਹੀ ਹੈ।
ਉਨ੍ਹਾਂ ਨਾਲ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਸਮੇਤ ਅਕਾਲੀ ਦਲ ਦੀ ਪੂਰੀ ਟੀਮ ਹਾਜ਼ਰ ਸੀ। ਸਮੁੱਚੀਆਂ ਸ਼ਖਸੀਅਤਾਂ ਨੇ ਉਨ੍ਹਾਂ ਦੇ ਸਪੁੱਤਰ ਰਾਮ ਪ੍ਰਤਾਪ ਅਤੇ ਸ਼ਾਮ ਲਾਲ ਪਾਰਿਕ ਸਮੇਤ ਉਨ੍ਹਾਂ ਦੇ ਪੋਤਰੇ ਸੰਦੀਪ ਜਿਊਰੀ ਤੇ ਬਾਕੀ ਪਰਿਵਾਰ ਨਾਲ ਗਹਿਰੇ ਦੁੱਖ ਦੇ ਪ੍ਰਗਟਾਵਾ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਤੋਂ ਇਲਾਵਾ ਮਲੋਟ ਦੇ ਮੌਜੂਦਾ ਵਿਧਾਇਕ ਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਅਮਨਪ੍ਰੀਤ ਸਿੰਘ ਭੱਟੀ ਵੀ ਪੁੱਜੇ, ਜਿਨ੍ਹਾਂ ਨੇ ਪੰਡਿਤ ਗਿਰਧਾਰੀ ਲਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਹਵਾਈ ਸਟ੍ਰਾਈਕ ਤੋਂ ਬਾਅਦ ਦੇਖੋ ਕੀ ਬੋਲਿਆ ਮੋਗਾ ਦੇ ਸ਼ਹੀਦ ਜੈਮਲ ਸਿੰਘ ਦਾ ਪਰਿਵਾਰ
NEXT STORY