ਤਪਾ ਮੰਡੀ (ਸ਼ਾਮ, ਗਰਗ): ਅਕਾਲੀ ਦਲ (ਡੀ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਨਾਵਲਕਾਰ ਯਾਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਇਕ ਸਮਾਜਿਕ ਸਮਾਗਮ ’ਚ ਸ਼ਮੂਲੀਅਤ ਕਰਨ ਉਪਰੰਤ ਕਿਹਾ ਕਿ ਕਿਸਾਨ ਅੰਦੋਲਨ ਦਾ ਸਾਰੀਆਂ ਰਾਜਨੀਤਕ ਪਾਰਟੀਆਂ ਆਪਣੇ-ਆਪਣੇ ਢੰਗ ਨਾਲ ਲਾਭ ਲੈਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਬਣਾਉਣ ’ਚ ਭਾਜਪਾ ਦੇ ਨਾਲ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਚਾਰ ਜਨਵਰੀ ਤੋਂ
ਉਨ੍ਹਾਂ ਅਕਾਲੀ ਦਲ (ਬ) ਸਬੰਧੀ ਕਿਹਾ ਕਿ ਹਰਸਿਮਰਤ ਕੌਰ ਬਾਦਲ ਕੈਬਨਿਟ ਮੰਤਰੀ ਹੋਣ ਦੇ ਨਾਤੇ ਇਨ੍ਹਾਂ ਬਿੱਲਾਂ ਨੂੰ ਬਣਾਉਣ ਸਮੇਂ ਪੂਰੀ ਭਾਈਵਾਲ ਸੀ ਅਤੇ ਉਹ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਲਈ ਲਾਭਦਾਇਕ ਹੋਣ ਦਾ ਪ੍ਰਚਾਰ ਵੀ ਕਰਦੀ ਰਹੀ ਹੈ।ਉਨ੍ਹਾਂ ਕਾਂਗਰਸ ਪਾਰਟੀ ਨੂੰ ਵੀ ਬਰਾਬਰ ਦੀ ਭਾਈਵਾਲ ਦੱਸਦਿਆਂ ਕਿਹਾ ਕਿ ਜਦੋਂ ਇਨ੍ਹਾਂ ਬਿੱਲਾਂ ਦੀ ਰੂਪ-ਰੇਖਾ ਤਿਆਰ ਹੋ ਰਹੀ ਸੀ ਤਾਂ ਉਸ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਇਨ੍ਹਾਂ ਬਿੱਲਾਂ ਦੇ ਖਿਲਾਫ ਆਵਾਜ਼ ਨਹੀਂ ਉਠਾਈ ਪਰ ਹੁਣ ਜਦੋਂ ਕਿਸਾਨ ਅੰਦੋਲਨ ਸਿੱਖਰਾਂ ’ਤੇ ਪੁੱਜ ਗਿਆ ਤਾਂ ਕਿਸਾਨਾਂ ਦੀ ਹਮਾਇਤ ਪ੍ਰਾਪਤ ਕਰਨ ਲਈ ਇਹ ਬਿੱਲਾਂ ਦੇ ਖ਼ਿਲਾਫ਼ ਕਾਂਵਾਰੋਲੀ ਪਾ ਰਹੇ ਹਨ।ਇਸ ਮੌਕੇ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਨੰਬਰਦਾਰ ਬਲਵੰਤ ਸਿੰਘ, ਨਰੰਜਨ ਸਿੰਘ ਢਿੱਲੋਂ, ਬੂਟਾ ਸਿੰਘ ਅਤਰ ਸਿੰਘ ਵਾਲਾ, ਜੱਗਾ ਸਿੰਘ ਮੋੜ, ਬਿੰਦਰ ਸਿੰਘ ਉਗੋਕੇ ਤੇ ਜਥੇਦਾਰ ਸਾਧੂ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਦਵਿੰਦਰ ਗਰਗ ਖ਼ੁਦਕੁਸ਼ੀ ਦੇ ਮਾਮਲੇ ਦੀ ਹੁਣ ਲੁਧਿਆਣਾ ਰੇਂਜ ਦੇ ਆਈ.ਜੀ.ਨੌਨੀਹਾਲ ਕਰਨਗੇ ਜਾਂਚ
ਫ਼ਿਰੋਜ਼ਪੁਰ ਸ਼ਹਿਰ ’ਚ ਚੱਲੀ ਗੋਲੀ, ਗੋਲੀ ਲੱਗਣ ਨਾਲ ਬੀਬੀ ਜ਼ਖ਼ਮੀ
NEXT STORY