ਫਤਿਹਗੜ੍ਹ ਸਾਹਿਬ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਡੇ ਦੇਸ਼ 'ਚ ਦੋਹਰਾ ਕਾਨੂੰਨੀ ਸਿਸਟਮ ਕੰਮ ਕਰ ਰਿਹਾ ਹੈ ਜੋ ਦੂਜੇ ਦੇਸ਼ ਵਾਸੀਆਂ ਲਈ ਹਮਦਰਦੀ ਨਾਲ ਵਿਚਰਦਾ ਹੈ ਪਰ ਸਿੱਖਾਂ ਵਾਸਤੇ ਹੋਰ ਤਰੀਕੇ ਨਾਲ ਕੰਮ ਕਰਦਾ ਹੈ। ਜਿਵੇਂ ਕਿ ਰਾਜੀਵ ਗਾਂਧੀ ਦੇ ਕਾਤਲ ਤਾਂ ਰਿਹਾਅ ਹੋ ਚੁੱਕੇ ਹਨ ਪਰ ਸਾਡੇ ਸਿੱਖ ਆਪਣੀ ਕੈਦ ਤੋਂ ਦੁੱਗਣੀ ਸਜ਼ਾ ਭੁਗਤਣ ਤੋਂ ਬਾਅਦ ਵੀ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਦੀ ਪੈਰੋਲ ਬਾਰੇ ਵੀ ਵਿਚਾਰ ਨਹੀਂ ਕੀਤਾ ਜਾਂਦਾ ਜੋਕਿ ਇਕ ਕੈਦੀ ਦਾ ਅਧਿਕਾਰ ਹੁੰਦਾ ਹੈ। ਪਰਮਿੰਦਰ ਸਿੰਘ ਢੀਂਡਸਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ੁਰੂ ਕੀਤੇ ਦੋ ਦਿਨਾ ਬੰਦੀ ਸਿੰਘ ਰਿਹਾਈ ਮਾਰਚ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਇਕ ਵੱਡਾ ਪੰਥਕ ਮੁੱਦਾ ਹੈ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਪੰਜ-ਪਿਆਰਿਆ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਦੋ ਦਿਨਾਂ ਮਾਰਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਜੋ ਕੱਲ੍ਹ 3 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਵੇਗਾ।
ਇਸ 'ਚ ਸਮੂਹ ਸਿੱਖ ਸੰਸਥਾਵਾਂ, ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਸਹਿਤ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਢੀਂਡਸਾ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਸਰਕਾਰਾਂ 'ਤੇ ਦਬਾਅ ਬਣਾਉਣਾ ਹੈ ਤਾਂ ਜੋ ਉਹ ਮਨੁੱਖੀ ਅਧਿਕਾਰਾਂ ਦੀ ਹੋਰ ਉਲੰਘਣਾ ਨਾ ਕਰਨ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰ ਦੇਣ। ਅੱਜ ਦੇ ਇਸ ਮਾਰਚ ਦੀ ਸ਼ੁਰੂਆਤ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨਾਲ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸ ਹਰਿੰਦਰਪਾਲ ਸਿੰਘ ਚੰਦੂਮਾਜਰਾ, ਯੂਥ ਪ੍ਰਧਾਨ ਸ ਗੁਰਜੀਤ ਸਿੰਘ ਤਲਵੰਡੀ, ਸ ਹਰਵੇਲ ਸਿੰਘ ਮਾਧੋਪੁਰ, ਸ ਰਣਧੀਰ ਸਿੰਘ ਰੱਖੜਾ, ਸ ਮਨਦੀਪ ਸਿੰਘ ਤਰਖਾਣਮਾਜਰਾ, ਸ ਜਸਵੰਤ ਸਿੰਘ ਪੁੜੈਣ, ਸ ਭੁਪਿੰਦਰ ਸਿੰਘ ਸੇਖੂਪੁਰ ਆਦਿ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ ਕੌਰ ਸੰਧੂ
NEXT STORY