ਭਵਾਨੀਗੜ੍ਹ (ਵਿਕਾਸ) : ਵਿਆਹ ਦੀ ਪਾਰਟੀ 'ਚੋਂ ਪਰਤ ਰਹੇ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪੁਲਸ ਨੇ 4 ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲਾ ਪਾਰਟੀ 'ਚ ਡੀ. ਜੇ. ਚਲਾਉਣ ਨੂੰ ਲੈ ਕੇ ਹੋਏ ਵਿਵਾਦ ਦਾ ਹੈ। ਇਸ ਸਬੰਧੀ ਸੁਖਦੀਪ ਸਿੰਘ ਵਾਸੀ ਬਾਲਦ ਕਲਾਂ ਨੇ ਸਥਾਨਕ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸਦਾ ਸਾਥੀ ਹਰਪ੍ਰੀਤ ਸਿੰਘ ਆਪਣੇ ਦੋਸਤ ਦੀਪੂ ਦੇ ਭਰਾ ਸੂਰਜ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿੱਚ ਬਾਲਦ ਕੋਠੀ ਗਏ ਸਨ। ਸੁਖਦੀਪ ਨੇ ਦੱਸਿਆ ਕਿ ਦਲਜੀਤ ਸਿੰਘ, ਬੰਟੀ, ਮਮਨਾ ਵਾਸੀ ਰਾਏਸਿੰਘ ਵਾਲਾ ਤੇ ਸਲੀਮ ਖਾਨ ਵਾਸੀ ਉਪਲੀ ਉੱਥੇ ਆਏ ਹੋਏ ਸਨ ਤਾਂ ਰਾਤ ਕਰੀਬ ਸਾਢੇ 11 ਵਜੇ ਦੀਪੂ ਦੇ ਪਰਿਵਾਰ ਵੱਲੋਂ ਡੀ. ਜੇ. ਬੰਦ ਕਰਵਾ ਦਿੱਤਾ ਗਿਆ ਪਰ ਉਕਤ ਵਿਅਕਤੀ ਮੁੜ ਡੀ. ਜੇ. ਚਲਾਉਣ ਦੀ ਜ਼ਿੱਦ ਕਰਨ ਲੱਗੇ।
ਸੁਖਦੀਪ ਨੇ ਦੱਸਿਆ ਕਿ ਉਨ੍ਹਾਂ ਨੇ ਕਿਹਾ ਕਿ ਦੇਰ ਰਾਤ ਡੀ. ਜੇ. ਚਲਾਉਣਾ ਠੀਕ ਨਹੀਂ ਜਿਸ 'ਤੇ ਉਕਤ ਵਿਅਕਤੀਆਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਸੁਖਦੀਪ ਹੋਰਾਂ ਨੇ ਦੋਸ਼ ਲਗਾਇਆ ਕਿ ਬਾਅਦ 'ਚ ਜਦੋਂ ਉਹ ਆਪਣੇ ਘਰ ਜਾ ਰਹੇ ਸਨ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਘੇਰ ਕੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰੌਲਾ ਪਾਉਣ 'ਤੇ ਉਕਤ ਵਿਅਕਤੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜ ਗਏ। ਮਾਮਲੇ ਸਬੰਧੀ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਦਲਜੀਤ ਸਿੰਘ, ਬੰਟੀ, ਮਮਨਾ ਤੇ ਸਲੀਮ ਖਾਨ ਖਿਲਾਫ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਤੀ ਦੇ ਚਰਿੱਤਰ 'ਤੇ ਸ਼ੱਕ ਕਰਦੀ ਸੀ ਪਤਨੀ, ਦੁੱਖੀ ਹੋ ਚੁੱਕਿਆ ਖੌਫ਼ਨਾਕ ਕਦਮ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ
NEXT STORY