ਮਾਨਸਾ- ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ। ਅੱਜ ਤੀਜੀ ਮੀਟਿੰਗ 'ਚ ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਕੁਝ ਮੰਗਾਂ ਮੰਨੀਆਂ ਗਈਆਂ ਹਨ। ਐਕਸ਼ਨ ਕਮੇਟੀ ਵੱਲੋਂ ਮੰਗ ਕੀਤੀ ਗਈ ਸੀ ਕਿ ਜਿਹੜੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਜਿਹੜੀਆਂ ਬਾਕੀ ਹਨ, ਉਨ੍ਹਾਂ ਦਾ ਲਿਖਤੀ ਵੇਰਵਾ ਦਿੱਤਾ ਜਾਵੇ। ਇਸ 'ਤੇ ਪ੍ਰਸ਼ਾਸਨ ਨੇ ਮੰਨੀਆਂ ਗਈਆਂ ਮੰਗਾਂ ਦੀ ਸੂਚੀ ਲਿਖਤੀ ਰੂਪ 'ਚ ਕਮੇਟੀ ਅਤੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪ੍ਰਸ਼ਾਸਨ ਅਨੁਸਾਰ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਲਿਖਤੀ ਜਵਾਬ 'ਤੇ ਵਿਚਾਰ ਕਰਨ ਤੋਂ ਬਾਅਦ ਅਗਲੀ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ
ਪ੍ਰਸ਼ਾਸਨ ਨੇ ਦੱਸਿਆ ਕਿ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਪੀਜੀਆਈ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਉਣ ਲਈ ਪੰਜਾਬ ਸਰਕਾਰ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮਾਨਸਾ 'ਚ ਤਾਇਨਾਤ ਡਰੱਗ ਇੰਸਪੈਕਟਰ, ਐਸ. ਐਚ. ਓ. ਅਤੇ ਡੀ. ਐਸ. ਪੀ. ਨੂੰ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪਰਵਿੰਦਰ ਝੋਟੇ ਦੇ ਯਾਦਗਾਰੀ ਬੁੱਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੀ ਯਾਦ 'ਚ ਸਰਕਾਰੀ ਜ਼ਮੀਨ 'ਤੇ ਉਨ੍ਹਾਂ ਦਾ ਬੁੱਤ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਵਿੱਖ ਵਿੱਚ ਮਾਨਸਾ ਵਿੱਚ ਬਣਨ ਵਾਲੇ ਪ੍ਰਸਤਾਵਿਤ ਟਰੌਮਾ ਦਾ ਨਾਂ ਵੀ ਸਵਰਗੀ ਪਰਵਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਸਿਹਤ ਵਿਭਾਗ ਦੀ ਮੁਹਿੰਮ ਤਹਿਤ 3 ਲਾਇਸੈਂਸ ਰੱਦ, 1 ਲਾਇਸੈਂਸ ਸਸਪੈਂਡ ਅਤੇ 4 ਕੈਮਿਸਟ ਦੁਕਾਨਾਂ ਸੀਲ ਕੀਤੀਆਂ ਗਈਆਂ ਹਨ। ਪ੍ਰੈਗਾਬਾਲਿਨ (Pregabalin) ਕੈਪਸੂਲ ਨੂੰ ਡਰੱਗ ਰੂਲਜ਼ 1945 ਦੇ ਸ਼ਡਿਊਲ ਐਚ 1 ਵਿੱਚ ਸ਼ਾਮਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਦੇ ਨਹੀਂ ਵਿਕੇਗੀ। ਉਨ੍ਹਾਂ ਅੱਗੇ ਕਿਹਾ ਕਿ ਪਰਵਿੰਦਰ ਸਿੰਘ ਦੇ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਮਾਮਲੇ ਦਾ ਫਾਸਟ-ਟਰੈਕ ਅਦਾਲਤ ਵਿੱਚ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇਸ ਘਟਨਾ ਵਿੱਚ ਜ਼ਖ਼ਮੀ ਹੋਏ 4 ਹੋਰ ਵਿਅਕਤੀਆਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਪਰਿਵਾਰ ਨੂੰ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਲੈਕਸ ਪਾੜਨ ਸਬੰਧੀ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨੂੰ ਪੁਲਸ ਨੇ ਕੀਤਾ ਕਾਬੂ
NEXT STORY