ਪਟਿਆਲਾ (ਇੰਦਰਜੀਤ ਬਖ਼ਸ਼ੀ): ਪਟਿਆਲਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕਰਦਿਆਂ ਭਾਰੀ ਮਾਤਰਾ ’ਚ ਸਮਾਨ ਸਣੇ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਪੁਲਸ ਨੇ ਇਕ ਹੋਰ ਨਾਜਾਇਜ਼ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਪਟਿਆਲਾ ਸ਼ਹਿਰ ਨੇੜਲੇ ਪਿੰਡ ਚੋਰਾ ਵਿਖੇ ਸ਼ਰਾਬ ਫੈਕਟਰੀ ਸੰਬੰਧੀ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਦੀ ਪੁਸ਼ਟੀ ਕਰਦਿਆਂ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਸ ਸਾਲ ਮਾਰਚ ਮਹੀਨੇ ਵਿਚ ਨਾਜਾਇਜ਼ ਸ਼ਰਾਬ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ। ਪਹਿਲਾਂ ਮੁਲਜ਼ਮਾਂ ਵੱਲੋਂ ਸ਼ਹਿਰ ਦੀ ਏਕਤਾ ਨਗਰ ਵਿਖੇ ਧੰਦਾ ਸ਼ੁਰੂ ਕੀਤਾ ਗਿਆ ਪਰ ਪੁਲਸ ਦੇ ਡਰੋਂ ਇਨ੍ਹਾਂ ਨੇ ਆਪਣਾ ਟਿਕਾਣਾ ਬਦਲ ਲਿਆ ਤੇ ਨੇੜਲੇ ਪਿੰਡ ਝਬਕਰਾ ਵਿਖੇ ਫੈਕਟਰੀ ਲਾ ਲਈ ਸੀ।ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪੁਲਸ ਵੱਲੋਂ ਹਲਕਾ ਘਨੌਰ ਵਿਖੇ ਦੋ ਨਾਜਾਇਜ਼ ਫੈਕਟਰੀਆਂ ਅਤੇ ਸਮਾਣਾ ਨੇੜੇ ਵੀ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਸੀ।
ਮਾਨਸਾ ਦੇ ਮਿੱਠੂ ਰਾਮ ਨੇ ਖ਼ਰੀਦੇ ਭਾਰਤੀ ਏਅਰ ਫ਼ੋਰਸ ਦੇ 6 ਹੈਲੀਕਾਪਟਰ, ਵੇਖਣ ਲਈ ਲੋਕਾਂ ਦੀ ਉਮੜੀ ਭੀੜ
NEXT STORY