ਪਟਿਆਲਾ/ਰਾਜਪੁਰਾ (ਬਲਜਿੰਦਰ, ਜ.ਬ.)- ਪਟਿਆਲਾ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਇਕ ਵਿਅਕਤੀ ਅਤੇ 3 ਔਰਤਾਂ ਨੂੰ ਕੁੱਲ 6 ਕਿਲੋ 200 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਦੋਵੇਂ ਸਫਲਤਾਵਾਂ ਰਾਜਪੁਰਾ ਸਬ-ਡਵੀਜ਼ਨ ਦੀ ਪੁਲਸ ਨੇ ਹਾਸਲ ਕੀਤੀਆਂ ਹਨ।
ਪਹਿਲੇ ਕੇਸ ’ਚ ਐੱਸ.ਪੀ. ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ ਅਤੇ ਡੀ.ਐੱਸ.ਪੀ. ਸੁਰਿੰਦਰ ਮੋਹਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਐੱਸ.ਐੱਚ.ਓ. ਪ੍ਰਿੰਸਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਇਕ ਵਿਅਕਤੀ ਅਤੇ ਔਰਤ ਨੂੰ 3 ਕਿਲੋ 600 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ’ਚ ਮੁਨੇਸ਼ਵਰ ਕੁਮਾਰ ਦਾਂਗੀ ਪੁੱਤਰ ਸੁਖਦੇਵ ਮਹਾਤੋ ਵਾਸੀ ਪਿੰਡ ਉਨਟਾ ਥਾਣਾ ਸਦਰ ਚਤਰਾ ਜ਼ਿਲ੍ਹਾ ਚਤਰਾ ਝਾਰਖੰਡ ਅਤੇ ਕਿਰਨ ਦੇਵੀ ਪਤਨੀ ਕੁਲਦੀਪ ਗੰਜੂ ਵਾਸੀ ਪਿੰਡ ਬਾਰਾਤਰੀ ਡਾਕਖਾਨਾ ਪੀਰੀ ਥਾਣਾ ਸਿਮਰੀਆ ਜ਼ਿਲ੍ਹਾ ਚਤਰਾ ਝਾਰਖੰਡ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਗੁਰਮੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਖਰਾਜਪੁਰ ਵਿਖੇ ਮੌਜੂਦ ਸੀ ਤਾਂ ਇਕ ਵਿਅਕਤੀ ਅਤੇ ਇਕ ਔਰਤ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਦੇ ਮੋਡੇ ’ਤੇ ਪਿੱਠੂ ਬੈਗ ਪਾਏ ਹੋਏ ਸਨ। ਜਦੋਂ ਉਨ੍ਹਾਂ ਨੂੰ ਕਾਬੂ ਕਰ ਕੇ ਨਾਂ ਪਤਾ ਪੁੱਛਿਆ ਗਿਆ ਤਾਂ ਵਿਅਕਤੀ ਨੇ ਆਪਣਾ ਨਾਂ ਮੁਨੇਸ਼ਵਰ ਕੁਮਾਰ ਦਾਂਗੀ ਅਤੇ ਔਰਤ ਨੇ ਆਪਣਾ ਨਾਂ ਕਿਰਨ ਦੇਵੀ ਦੱਸਿਆ।
ਪੁਲਸ ਨੇ ਜਦੋਂ ਉਨ੍ਹਾਂ ਦੇ ਮੋਢਿਆਂ ’ਤੇ ਪਾਏ ਬੈਗ ਦੀ ਚੈਕਿੰਗ ਕੀਤੀ ਤਾਂ ਮੁਨੇਸ਼ਵਰ ਕੁਮਾਰ ਦੇ ਬੈਗ ’ਚੋਂ 2 ਕਿਲੋ 600 ਗ੍ਰਾਮ ਅਫੀਮ ਅਤੇ ਕਿਰਨ ਦੇਵੀ ਦੇ ਬੈਗ ’ਚੋਂ 1 ਕਿਲੋ ਅਫੀਮ ਬਰਾਮਦ ਹੋਈ। ਦੋਨਾਂ ਖਿਲਾਫ ਥਾਣਾ ਸਿਟੀ ਰਾਜਪੁਰਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਕੇ ਅੱਗ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵਧ ਰਿਹਾ ਐੱਚ.ਆਈ.ਵੀ. ਦਾ ਪ੍ਰਕੋਪ, ਸਾਲ 2017 ਦੇ ਮੁਕਾਬਲੇ ਦੁੱਗਣੇ ਹੋਏ ਮਾਮਲੇ
ਜੇ ਕੇਸ ’ਚ ਥਾਣਾ ਸਦਰ ਰਾਜਪੁਰਾ ਦੀ ਪੁਲਸ ਨੇ ਐੱਸ.ਐੱਚ.ਓ. ਇੰਸਪੈਕਟਰ ਕਿਰਪਾਲ ਸਿੰਘ ਮੋਹੀ ਦੀ ਅਗਵਾਈ ਹੇਠ 2 ਔਰਤਾਂ ਨੂੰ 2 ਕਿਲੋ 600 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੇਨ ਸੜਕ ਸਾਹਮਣੇ ਜਸ਼ਨ ਹੋਟਲ ਦੀ ਹੱਦ ਪਿੰਡ ਉੱਪਲੂਹੇਡੜੀ ਨਾਕਾ ਬੰਦੀ ਕੀਤੀ ਹੋਈ ਸੀ, ਤਾਂ ਰਾਜਪੁਰਾ ਸਾਈਡ ਵੱਲੋਂ ਆਉਂਦੀ ਇਕ ਬੱਸ ਨਾਕਾਬੰਦੀ 'ਤੇ ਬੈਰੀਗੇਟ ਦੇ ਪਿੱਛੇ ਹੋਲੀ ਹੋਈ, ਜਿਸ ’ਚੋਂ 2 ਔਰਤਾਂ ਜਸਮੀਨ ਪਤਨੀ ਜਾਕਿਰ ਅਹਿਮਦ ਪੁੱਤਰੀ ਮੁਹੰਮਦ ਅਸਲਮ ਵਾਸੀ ਓਸਮਾਨ ਪੁਰੀ ਗਡ਼ੀ ਮੇਡੂ ਨੋਰਥ ਈਸਟ ਦਿੱਲੀ ਥਾਣਾ ਸਿਲਮਪੁਰ ਅਤੇ ਜਰੀਨਾ ਪਤਨੀ ਰੌਸ਼ਨ ਲਾਲ ਸਕਸੈਨਾ ਵਾਸੀ ਪ੍ਰਸਾਦੀ ਮੁਹੱਲਾ ਤੀਸਰਾ ਪੁਸਤਾ ਨਿਊ ਓਸਮਾਨ ਪੁਰੀ ਗੜ੍ਹੀ ਮੇਡੂ ਨੋਰਥ ਈਸਟ ਦਿੱਲੀ ਥਾਣਾ ਸਿਲਮਪੁਰ ਘਬਰਾ ਕੇ ਉਤਰ ਕੇ ਸਰਵਿਸ ਰੋਡ ਰਾਹੀਂ ਪਿੱਛੇ ਨੂੰ ਟਲਣ ਲੱਗੀਆਂ।
ਏ.ਐੱਸ.ਆਈ. ਪਰਮਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਕੇ ਉਨ੍ਹਾਂ ਤੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ। ਦੋਨਾਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਨਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਨ੍ਹਾਂ ਬੈਕਵਰਡ ਅਤੇ ਫਾਰਫਰਡ ਲਿੰਕਾਂ ਦੀ ਜਾਂਚ ਵੀ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਧ ਰਿਹਾ ਐੱਚ.ਆਈ.ਵੀ. ਦਾ ਪ੍ਰਕੋਪ, ਸਾਲ 2017 ਦੇ ਮੁਕਾਬਲੇ ਦੁੱਗਣੇ ਹੋਏ ਮਾਮਲੇ
NEXT STORY