ਫਰੀਦਕੋਟ (ਜਗਤਾਰ) - ਲੋਕ ਸਭਾ ਹਲਕਾ ਫਰੀਦਕੋਟ ਤੋਂ ਪੀ.ਡੀ.ਏ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਵਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਫਰੀਦਕੋਟ ਦੇ ਪਿੰਡਾਂ 'ਚ ਤੂਫਾਨੀ ਦੌਰ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਵੋਟ ਪਾਉਣ ਅਤੇ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਫਰੀਦਕੋਟ ਦੇ ਪਿੰਡਾਂ ਦਾ ਦੌਰਾ ਕਰਦਿਆਂ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਦੀਕ ਨੇ ਹੁਣ ਤੱਕ ਵਿਧਾਨ ਸਭਾ 'ਚ ਸਿਰਫ ਮਿਰਜ਼ਾ ਸਾਹਿਬ ਦੇ ਗਾਣੇ ਹੀ ਸੁਣਨੇ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਪੀ.ਏ ਨੇ ਸ਼ਗਨ ਸਕੀਮ ਦੇ ਪੈਸੇ ਖਾਂਦੇ ਹਨ, ਜਿਸ ਕਾਰਨ ਉਹ ਜੇਲ 'ਚ ਬੈਠਾ ਹੈ। ਉਨ੍ਹਾਂ ਅਕਾਲੀ ਦਲ ਨੂੰ ਲਪੇਟੇ 'ਚ ਲੈਂਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਕਾਲੀ ਦਲ ਦਾ ਵਿਰੋਧ ਲੋਕਾਂ ਵਲੋਂ ਕੀਤਾ ਜਾ ਰਿਹੈ ਹੈ, ਜਿਸ ਦਾ ਕਾਂਗਰਸ ਸਰਕਾਰ ਨੇ ਕੋਈ ਹੱਲ ਨਹੀਂ ਕੀਤਾ।
ਮਜੀਠੀਆ ਕਾਰਨ ਲੋਕ ਖੱਜਲ-ਖੁਆਰ, ਟ੍ਰੈਫਿਕ ਪੁਲਸ ਦੀ ਵੀ ਹਾਲਤ ਖਰਾਬ
NEXT STORY