ਬੁਢਲਾਡਾ, (ਮਨਜੀਤ)- ਕਾਂਗਰਸ ਪੰਜਾਬ ਨੂੰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਘੋਸ਼ਿਤ ਕਰ ਦੇਣਾ ਚਾਹੀਦਾ ਹੈ। ਜਿਸ ਦੀ ਪੰਜਾਬ ਅੰਦਰ ਚਾਰੇ ਪਾਸੇ ਆਬੋ-ਹਵਾ ਹੈ ਅਤੇ ਪੰਜਾਬ ਦੇ ਲੋਕ ਚੰਨੀ ਨੂੰ ਫਿਰ ਤੋਂ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਕਾਂਗਰਸੀ ਆਗੂ ਪ੍ਰਕਾਸ਼ ਚੰਦ ਕੁਲਰੀਆਂ ਅਤੇ ਸਾਬਕਾ ਸਰਪੰਚ ਦਰਸ਼ਨ ਸਿੰਘ ਟਾਹਲੀਆਂ ਨੇ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਨੀ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ 3 ਮਹੀਨੇ ਮੁੱਖ ਮੰਤਰੀ ਰਹਿੰਦਿਆਂ ਜੋ ਕੰਮ ਥੌੜ੍ਹੇ ਸਮੇਂ ਵਿੱਚ ਕਰ ਦਿਖਾਏ, ਉਹ ਹੋਰ ਮੁਖ ਮੰਤਰੀ ਅਤੇ ਸਰਕਾਰਾਂ ਲੰਮੇ ਸਮੇਂ ਵਿੱਚ ਵੀ ਨਹੀਂ ਕਰ ਸਕੀਆਂ। ਇਸ ਤੋਂ ਚਰਨਜੀਤ ਸਿੰਘ ਚੰਨੀ ਦੀ ਲੋਕਪ੍ਰਿਯਤਾ ਅਤੇ ਉਸ ਦੀ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਦਾ ਪਤਾ ਲੱਗਦਾ ਹੈ।
ਆਗੂਆਂ ਨੇ ਕਿਹਾ ਕਿ ਉਹ ਨਿਮਾਣੇ ਜਿਹੇ ਪਾਰਟੀ ਵਰਕਰ ਹਨ। ਉਹ ਪਾਰਟੀ ਹਾਈ-ਕਮਾਂਡ ਤੋਂ ਸ਼ੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਪੋਸਟਾਂ ਪਾ ਕੇ ਇਹ ਮੰਗ ਕਰ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇ, ਜਿਸ ਨਾਲ ਪੰਜਾਬ ਅੰਦਰ ਚਰਨਜੀਤ ਸਿੰਘ ਚੰਨੀ ਦੀ ਹੋਰ ਹਵਾ ਅਤੇ ਗੱਲ ਚੱਲ ਪਵੇ।
ਉਨ੍ਹਾਂ ਕਿਹਾ ਕਿ ਚੰਨੀ ਦਾ ਐਲਾਨ ਹੁੰਦੇ ਹੀ ਪਾਰਟੀ ਦਾ ਗ੍ਰਾਫ ਸਿਖਰਾਂ ਨੂੰ ਛੂਹੇਗਾ। ਚੰਨੀ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਦਿਵਾ ਕੇ ਕਾਂਗਰਸ ਨੂੰ ਸੱਤਾ ਵਿੱਚ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਦੀ ਹਰ ਵਰਗ ਵਿੱਚ ਗੱਲ ਚੱਲਦੀ ਹੈ ਅਤੇ ਲੋਕ ਚੰਨੀ ਨੂੰ ਮੁੱਖ ਮੰਤਰੀ ਦੇਖਣ ਲਈ ਉਤਾਵਲੇ ਹਨ। ਉਨ੍ਹਾਂ ਪਾਰਟੀ ਹਾਈ-ਕਮਾਂਡ ਤੋਂ ਮੰਗ ਕੀਤੀ ਕਿ ਪਾਰਟੀ ਗੰਭੀਰਤਾ ਨਾਲ ਇਸ ਤੇ ਵਿਚਾਰ ਕਰੇ। ਚੰਨੀ ਦੇ ਹੱਕ ਵਿੱਚ ਪੰਜਾਬ ਤੋਂ ਹਵਾ ਕਿਉਂ ਉੱਠ ਰਹੀ ਹੈ। ਇਸ ਦਾ ਸਰਵੇਖਣ ਕਰਕੇ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਘੋਸ਼ਿਤ ਕੀਤਾ ਜਾਵੇ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਬੁਢਲਾਡਾ ਹਲਕੇ ਤੋਂ ਮੰਗ ਸ਼ੁਰੂਆਤ ਇੱਕ ਦਿਨ ਪੰਜਾਬ ਅਤੇ ਦੇਸ਼ ਭਰ ਵਿੱਚ ਗੂੰਜੇਗੀ। ਚੰਨੀ ਨੂੰ ਪੰਜਾਬ ਦੇ ਲੋਕ ਹੀ ਨਹੀਂ ਬਲਕਿ ਦੇਸ਼ ਦੇ ਲੋਕ ਪਿਆਰ ਕਰਨਗੇ। ਉਨ੍ਹਾਂ ਦੇ ਸ਼ੁਭਚਿੰਤਕ ਹੁਣ ਸ਼ੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਦੇਖਣ ਦੀ ਮੰਗ ਕਰ ਰਹੇ ਹਨ।
ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ
NEXT STORY