ਲੁਧਿਆਣਾ (ਤਰੁਣ)- ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਉਰਫ ਸਿਮਰਨ ਵਾਸੀ ਬੰਗੜੂ ਮੁਹੱਲਾ ਵਜੋਂ ਹੋਈ ਹੈ। ਮੁਲਜ਼ਮਾਂ ਵਲੋਂ ਦਿੱਤੀ ਸੂਚਨਾ ’ਤੇ ਪੁਲਸ ਨੇ ਕੁੱਲ 132 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਥਾਣਾ ਸਦਰ ਦੇ ਮੁਖੀ ਇੰਸ. ਵਿਜੇ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਨਾਕਾਬੰਦੀ ਦੌਰਾਨ ਸਿਮਰਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮ ਐਕਟਿਵਾ ’ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਿਹਾ ਸੀ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਸਿਮਰਨ ਖਿਲਾਫ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ।
ਇਹ ਖ਼ਬਰ ਵੀ ਪੜ੍ਹੋ - Punjab: 10 ਅਪ੍ਰੈਲ ਨੂੰ ਬੰਦ ਰਹਿਣਗੀਆਂ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
ਮੁਲਜ਼ਮ ਸਿਮਰਨ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਬੰਗੜੂ ਮੁਹੱਲੇ ’ਚ ਸਥਿਤ ਇਕ ਗੋਦਾਮ ’ਚ ਰੱਖੀ ਨਾਜਾਇਜ਼ ਸ਼ਰਾਬ ਦੀਆਂ 132 ਪੇਟੀਆਂ ਬਰਾਮਦ ਕੀਤੀਆਂ। ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਸ਼ਰਾਬ ਸਮੱਗਲਿੰਗ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SP ਮਨਜੀਤ ਸ਼ਿਓਰਾਨ ਦੀ ਅਗਵਾਈ ਵਾਲੀ SIT ਕਰੇਗੀ ਕਰਨਲ ਬਾਠ ਮਾਮਲੇ ਦੀ ਜਾਂਚ
NEXT STORY