ਫਰੀਦਕੋਟ (ਜਗਤਾਰ)- ਫਰੀਦਕੋਟ ਦੀ ਮਾਡਰਨ ਜੇਲ੍ਹ ਅਕਸਰ ਹੀ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਭਾਵੇਂ ਜੇਲ੍ਹ ਅੰਦਰ ਨਸ਼ਾ, ਫੋਨ ਬਰਾਮਦ ਦੀ ਗੱਲ ਹੋਵੇ ਜਾਂ ਫਿਰ ਗੈਂਗਸਟਰਾਂ ਵੱਲੋਂ ਸ਼ਰੇਆਮ ਜੇਲ੍ਹ ਵਿਚ ਬੈਠ ਅੰਦਰ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਆਕਊਂਟ 'ਤੇ ਅਪਲੋਡ ਕਰਨ ਦੀ ਗੱਲ ਹੋਵੇ। ਇਸ ਜੇਲ੍ਹ ਦਾ ਅਕਸਰ ਹੀ ਵਿਵਾਦਾਂ ਨਾਲ ਨਾਤਾ ਰਿਹਾ ਹੈ। ਨਵੇਂ ਮਾਮਲੇ ਦੀ ਗੱਲ ਕਰੀਏ ਤਾਂ ਇਕ ਵਾਰ ਮੁੜ ਜ਼ੇਲ੍ਹ ਅੰਦਰ ਬੰਦ ਕੇਦੀਆਂ ਕੋਲੋਂ ਤਲਾਸ਼ੀ ਦੌਰਾਨ 5 ਮੋਬਾਇਲ ਫੋਨ ਬਰਾਮਦ ਹੋਏ ਹਨ, ਜਿਸ ਨੂੰ ਲੈ ਕੇ ਚਾਰ ਹਵਾਲਤੀਆਂ ਅਤੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ-5 ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਸਰਕਾਰੀ ਤੌਰ ‘ਤੇ ਅਟੈਚ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਮਸੂਲ ਹੋਏ ਇਕ ਪੱਤਰ ਮੁਤਾਬਕ ਜੇਲ੍ਹ ਅੰਦਰ ਚੱਲੇ ਸਰਚ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ ਵਿਚ ਬੰਦ ਚਾਰ ਹਵਾਲਤੀਆਂ ਅਤੇ ਇਕ ਕੈਦੀ ਕੋਲੋਂ ਇਕ-ਇਕ ਮੋਬਾਇਲ ਬਰਾਮਦ ਹੋਇਆ ਹੈ, ਜਿਸ ਨੂੰ ਲੈ ਕੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਇਨ੍ਹਾਂ ਕੈਦੀਆਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਉਨ੍ਹਾਂ ਕੋਲ ਮੋਬਾਇਲ ਫੋਨ ਕਿਸ ਜ਼ਰੀਏ ਪੁੱਜੇ ਅਤੇ ਜੇਕਰ ਇਸ ਵਿਚ ਕਿਸੇ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੌਜਵਾਨ ਨੂੰ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ
NEXT STORY