ਲੁਧਿਆਣਾ (ਗੌਤਮ)- ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਨਗਰ ਵਿਚ ਰਹਿਣ ਵਾਲੀ ਰਹਿਣ ਵਾਲੀ ਮਹਿਲਾ ਫਿਜ਼ੀਓਥੈਰੇਪਿਸਟ ਡਾ. ਸੋਨੀਆ ਮਲਹੋਤਰਾ ਖ਼ਿਲਾਫ਼ ਐੱਸ. ਸੀ. ਐਕਟ ਤਹਿਤ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਉਸ ਦੇ ਗੁਆਂਢ ਵਿੱਚ ਰਹਿਣ ਵਾਲੇ ਪ੍ਰਦੀਪ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਹੈ।
ਪ੍ਰਦੀਪ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਦੁਕਾਨ ਤੋਂ ਸਾਮਾਨ ਲੈਣ ਜਾ ਰਿਹਾ ਸੀ ਤਾਂ ਉਕਤ ਮਹਿਲਾ ਡਾਕਟਰ ਆਪਣੀ ਕਾਰ 'ਚ ਜਾ ਰਹੀ ਸੀ, ਜਿਸ ਨੂੰ ਵੇਖ ਕੇ ਉਨ੍ਹਾਂ ਨੇ ਜਾਣਬੁੱਝ ਕੇ ਆਪਣੀ ਕਾਰ ਰੋਕ ਦਿੱਤੀ ਅਤੇ ਹੇਠਾਂ ਉਤਰ ਕੇ ਉਸ ਨਾਲ ਗੱਲਾਂ ਕਰਨ ਲੱਗ ਪਈ। ਬਹਿਸ ਕਰਦੇ ਹੋਏ ਉਨ੍ਹਾਂ ਨੇ ਉਸ ਨੂੰ ਜਾਤੀ ਨਾਲ ਸਬੰਧਤ ਸ਼ਬਦ ਕਹਿਣੇ ਸ਼ੁਰੂ ਕਰ ਦਿੱਤੇ। ਦੂਜੇ ਪਾਸੇ ਮਾਮਲਾ ਦਰਜ ਹੋਣ ਤੋਂ ਬਾਅਦ ਜਦੋਂ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਸ ਨੇ ਕਾਫ਼ੀ ਡਰਾਮਾ ਕੀਤਾ। ਪੁਲਸ ਦਾ ਦੋਸ਼ ਹੈ ਕਿ ਉਸ ਨੇ ਮਹਿਲਾ ਕਾਂਸਟੇਬਲ ਨੂੰ ਦੰਦਾਂ ਨਾਲ ਵੱਢਿਆ ਹੈ। ਕਿਸੇ ਤਰ੍ਹਾਂ ਪੁਲਸ ਨੇ ਉਸ ਨੂੰ ਕਾਬੂ ਕਰਕੇ ਮੈਡੀਕਲ ਕਰਵਾਉਣ ਲਈ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਮਸ਼ਹੂਰ ਇੰਸਟੀਚਿਊਟ ਦੇ ਪ੍ਰੋਫ਼ੈਸਰ 'ਤੇ MBA ਦੀਆਂ ਵਿਦਿਆਰਥਣਾਂ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼
ਇਸ ਦੌਰਾਨ ਮਹਿਲਾ ਡਾਕਟਰ ਨੇ ਪੁਲਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਗੋਲਡ ਮੈਡਲ ਜੇਤੂ ਹੈ। ਪੁਲਸ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨਾਲ ਗਲਤ ਵਿਵਹਾਰ ਕੀਤਾ ਹੈ। ਉਸ ਦਾ ਦੋਸ਼ ਸੀ ਕਿ ਇਲਾਕੇ ਦੇ ਕੁਝ ਲੋਕ ਨਸ਼ਾ ਵੇਚਦੇ ਹਨ ਅਤੇ ਗਲਤ ਕੰਮ ਕਰਦੇ ਹਨ। ਉਸ ਨੇ ਕਈ ਵਾਰ ਪੁਲਸ ਨੂੰ ਸ਼ਿਕਾਇਤ ਕੀਤੀ ਪਰ ਉਸ ਦੀ ਗੱਲ ਸੁਣਨ ਦੀ ਬਜਾਏ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਪੁਲਸ ਦਾ ਕਹਿਣਾ ਹੈ ਕਿ ਔਰਤ ਨਾਲ ਕਿਸੇ ਨੇ ਕੁੱਟਮਾਰ ਨਹੀਂ ਕੀਤੀ, ਸਗੋਂ ਉਹ ਜਾਣਬੁੱਝ ਕੇ ਡਰਾਮਾ ਕਰ ਰਹੀ ਸੀ।
ਇਹ ਵੀ ਪੜ੍ਹੋ: ਜਲੰਧਰ ਟ੍ਰੈਫਿਕ ਪੁਲਸ ਨੇ ਫਿਰ ਕੀਤੀ ਸਖ਼ਤੀ, ‘ਨੋ ਆਟੋ ਜ਼ੋਨ’ ਨੂੰ ਲੈ ਕੇ ਆਟੋ ਚਾਲਕਾਂ ਨੂੰ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗਠਜੋੜ ਦੀ ਚਰਚਾ ਵਿਚਾਲੇ BJP ਦੇ ਜਨਰਲ ਸਕੱਤਰ ਨੇ ਪੰਜਾਬ ਦੇ ਆਗੂਆਂ ਨਾਲ ਕੀਤੀ ਮੁਲਾਕਾਤ
NEXT STORY