ਖਮਾਣੋਂ, (ਜਟਾਣਾ)- ਜ਼ਿਲਾ ਪ੍ਰਸ਼ਾਸਨ ਨੇ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਤ ਕਰ ਦਿੱਤੀਅਾਂ ਹਨ। ਜ਼ਿਲਾ ਮੈਜਿਸਟਰੇਟ ਦੀ ਬਿਨਾਂ ਪ੍ਰਵਾਨਗੀ ਤੇ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਤੇ ਸਟੋਰ ਕਰਨ ’ਤੇ ਪਾਬੰਦੀ ਹੋਵੇਗੀ। ਵਧੀਕ ਜ਼ਿਲਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਫ਼ਤਿਹਗਡ਼੍ਹ ਸਾਹਿਬ ਜ਼ਿਲੇ ਦੀ ਹਦੂਦ ਅੰਦਰ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲਾ ਮੈਜਿਸਟਰੇਟ ਦੀ ਪ੍ਰਵਾਨਗੀ ਤੇ ਲਾਇਸੈਂਸ ਦੇ ਬਿਨਾਂ ਪਟਾਕੇ ਵੇਚਣ ਤੇ ਸਟੋਰ ਕਰਨ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਤੇ ਸਟੋਰ ਕਰਨ ਲਈ ਨਿਰਧਾਰਿਤ ਕੀਤੀਅਾਂ ਥਾਵਾਂ ਤੋਂ ਬਿਨਾਂ ਕਿਸੇ ਹੋਰ ਥਾਂ ’ਤੇ ਪਟਾਕੇ ਨਹੀਂ ਵੇਚੇ ਜਾ ਸਕਣਗੇ। ਇਸ ਤੋਂ ਇਲਾਵਾ ਸਬ-ਡਵੀਜ਼ਨ ਖਮਾਣੋਂ ਵਿਖੇ ਝੱਜ ਕਾਲੋਨੀ ਨੇਡ਼ੇ ਸੂਆ ਖੰਨਾ ਰੋਡ ਖਮਾਣੋਂ, ਖੇਡ ਮੈਦਾਨ ਸੰਘੋਲ ਤੇ ਖੇਡ ਗਰਾਊਂਡ ਖੇਡ਼ੀ ਨੌਧ ਸਿੰਘ ਵਿਖੇ ਪਟਾਕੇ ਵੇਚੇ ਤੇ ਸਟੋਰ ਕੀਤੇ ਜਾ ਸਕਣਗੇ। ਇਹ ਹੁਕਮ 25 ਦਸੰਬਰ 2018 ਤਕ ਲਾਗੂ ਰਹਿਣਗੇ।
ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਟਾਕੇ ਚਲਾਉਣ ਦੀ ਅਪੀਲ
ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਜ਼ਿਲਾ ਪੁਲਸ ਮੁਖੀ ਅਲਕਾ ਮੀਨਾ ਨੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਬੰਧਤ ਥਾਣਿਆਂ ਨੂੰ ਸਖਤੀ ਨਾਲ ਹੁਕਮ ਜਾਰੀ ਕੀਤੇ ਹਨ। ਅਲਕਾ ਮੀਨਾ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ ਰਾਤ 8 ਤੋਂ 10 ਵਜੇ ਤਕ, ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤਕ (ਇਕ ਘੰਟਾ) ਤੇ ਰਾਤ 9 ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਕ੍ਰਿਸਮਿਸ ਵਾਲੇ ਦਿਨ ਤੇ
ਨਵੇਂ ਸਾਲ ਦੀ ਆਮਦ ਮੌਕੇ ਰਾਤ ਨੂੰ 11:55 ਤੋਂ 12:30 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ। ਮੀਨਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਤੇ ਹਾਈ ਕੋਰਟ ਵਲੋਂ ਦਿੱਤੇ ਫੈਸਲਿਆਂ ਨੂੰ ਜ਼ਿਲੇ ਵਿਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੋਨ ਦਾ ਸਬਜ਼ਬਾਗ ਦਿਖਾ ਕੇ ਫਰਾਡ, ਗਰੀਬਾਂ ਦੇ ਲੱਖਾਂ ਰੁਪਏ ਲੈ ਕੇ ਕੰਪਨੀ ਫ਼ਰਾਰ
NEXT STORY