ਪਟਿਆਲਾ (ਬਲਜਿੰਦਰ) : ਪੀ.ਓ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦੋ ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ਵਿਚ ਗੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਸਮਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਖਿਲਾਫ ਥਾਣਾ ਸਦਰ ਸਮਾਣਾ ਵਿਖੇ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਹੈ। ਇਸ ਵਿਚ ਮਾਣਯੋਗ ਅਦਾਲਤ ਨੇ ਗੁਰਜੀਤ ਸਿੰਘ ਨੂੰ 27 ਸਤੰਬਰ 2022 ਨੂੰ ਪੀ.ਓ. ਕਰਾਰ ਦਿੱਤਾ ਸੀ।
ਦੂਜੇ ਕੇਸ ਵਿਚ ਜਸਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਦੇਧਨਾ ਥਾਣਾ ਘੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਦੇ ਖਿਲਾਫ ਥਾਣਾ ਤ੍ਰਿਪੜੀ ਵਿਖੇ ਪ੍ਰੀਜਨ ਐਕਟ ਦੇ ਤਹਿਤ ਕੇਸ ਦਰਜ ਹੈ ਅਤੇ ਇਸ ਕੇਸ ਵਿਚ ਮਾਣਯੋਗ ਅਦਾਲਤ ਨੇ ਜਸਪਾਲ ਸਿੰਘ 9 ਦਸੰਬਰ 2024 ਨੂੰ ਪੀ.ਓ. ਕਰਾਰ ਦਿੱਤਾ ਸੀ। ਉਕਤ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਵਿਚ ਏ.ਐੱਸ.ਆਈ ਜਸਪਾਲ ਸਿੰਘ, ਏ.ਐੱਸ.ਆਈ ਬਲਵਿੰਦਰ ਸਿੰਘ, ਏ.ਐੱਸ.ਆਈ .ਕ੍ਰਿਸ਼ਨ ਬੱਬਰ ਅਤੇ ਏ.ਐੱਸ.ਆਈ ਦਰਸ਼ਨ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
NEXT STORY