ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲਾ ਪੁਲਸ ਮੁਖੀ ਡਾ.ਪ੍ਰਗਿਆ ਜੈਨ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਥਾਣਾ ਸਦਰ ਪੁਲਸ ਕੋਟਕਪੂਰਾ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸ਼ਾਮ 4 ਵਜੇ ਦੇ ਕਰੀਬ ਪਿੰਡ ਪੰਜਗਰਾਈ ਕਲਾਂ ਤੋਂ ਲਿੰਕ ਰੋਡ ਪਿੰਡ ਸਿਵੀਆਂ ਨੂੰ ਜਾ ਰਹੇ ਸਨ ਤਾਂ ਜਦ ਪੁਲਸ ਪਾਰਟੀ ਡੇਰਾ ਬਾਬਾ ਪ੍ਰੇਮ ਦਾਸ ਤੋਂ ਥੋੜਾ ਅੱਗੇ ਪੁੱਜੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਕਤ ਵਿਅਕਤੀ ਨੇ ਆਪਣੀ ਲੋਅਰ ਦੀ ਜੇਲ ਵਿਚੋਂ ਇਕ ਮੋਮੀ ਲਿਫਾਫਾ ਕੱਢ ਕੇ ਜ਼ਮੀਨ ''ਤੇ ਸੁੱਟ ਦਿੱਤਾ ਅਤੇ ਪਿੱਛੇ ਭੱਜਣ ਲੱਗਾ।
ਇਸ ਦੌਰਾਨ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦਾ ਨਾਮ-ਪਤਾ ਪੁੱਛਿਆ ਅਤੇ ਉਸ ਕੋਲ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਪੈਣ ''ਤੇ ਇਸ ਦੀ ਸੂਚਨਾ ਥਾਣਾ ਸਦਰ ਪੁਲਸ ਕੋਟਕਪੂਰਾ ਨੂੰ ਦਿੱਤੀ ਤਾਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ''ਤੇ ਪੁੱਜੇ ਅਤੇ ਤਲਾਸ਼ੀ ਲੈਣ ''ਤੇ ਉਸ ਵੱਲੋਂ ਸੁੱਟੇ ਮੋਮੀ ਲਿਫਾਫੇ ਵਿੱਚੋਂ 6.30 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿੱਚ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਘਣੀਏਵਾਲਾ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਕਾਰਾਂ ਦੀ ਟੱਕਰ ਹੋਣ ਨਾਲ ਕਾਰ ਨਹਿਰ ’ਚ ਡਿੱਗੀ, ਪਿਆ ਚੀਕ ਚਿਹਾੜਾ
NEXT STORY