ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਣਾ ਦੇ ਮੁੱਖ ਅਫਸਰ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਚੋਗਾਵਾਂ ਤੋਂ ਕਪੂਰੇ ਤ੍ਰਿਕੋਣੀ ਦੀ ਹੱਦ ’ਤੇ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਹਰਦੀਪ ਸਿੰਘ ਨਿਵਾਸੀ ਪਿੰਡ ਭੋਡੀਪੁਰਾ ਬਠਿੰਡਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 12 ਕਿੱਲੋ ਭੁੱਕੀ ਪੋਸਤ ਬਰਾਮਦ ਕੀਤਾ ਗਿਆ, ਜਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਜਦੋਂ ਦੇਰ ਸ਼ਾਮ ਪੁਲਸ ਪਾਰਟੀ ਸਮੇਤ ਪਿੰਡ ਰੰਡਿਆਲਾ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ ਵਿੱਕੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਲਾ ਦੋਵੇਂ ਨਿਵਾਸੀ ਪਿੰਡ ਰੰਡਿਆਲਾ ਨੂੰ ਰੋਕਿਆ ਅਤੇ ਉਨ੍ਹਾਂ ਕੋਲੋਂ 20-20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਕਥਿਤ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਬੇਅਦਬੀ ਕਾਂਡ : ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦੋ ਰੋਜ਼ਾ ਪੁਲਸ ਰਿਮਾਂਡ ’ਚ ਵਾਧਾ
NEXT STORY