ਬਠਿੰਡਾ (ਸੁਖਵਿੰਦਰ) : ਥਾਣਾ ਮੌੜ ਪੁਲਸ ਨੇ 200 ਲਿਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੌੜ ਖੁਰਦ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚੀ ਜਾ ਰਹੀ ਹੈ। ਇਸ 'ਤੇ ਪੁਲਸ ਵੱਲੋਂ ਪਿੰਡ ਮੌੜ ਖੁਰਦ ਵਿਖੇ ਕਾਕਾ ਸਿੰਘ ਦੇ ਟਿਕਾਣੇ ’ਤੇ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਪੁਲਸ ਵੱਲੋਂ ਉਕਤ ਜਗ੍ਹਾ ਤੋਂ 200 ਲਿਟਰ ਲਾਹਣ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
180 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਕਾਬੂ
NEXT STORY