ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ. ਐੱਸ. ਆਈ. ਮੇਜਰ ਸਿੰਘ ਦੀ ਅਗਵਾਈ ਹੇਠ ਛਾਪੇਮਾਰੀ ਕਰਦੇ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕੋਹਾਲਾ ਤੋਂ ਥੋੜ੍ਹਾ ਪਿੱਛੇ ਅਵਤਾਰ ਸਿੰਘ ਉਰਫ ਰਾਜੂ ਨਾਂ ਦਾ ਵਿਅਕਤੀ ਨਾਜਾਇਜ਼ ਸ਼ਰਾਬ ਤਿਆਰ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੁਣ ਵੀ ਉਸ ਨੇ ਨਾਜਾਇਜ਼ ਸ਼ਰਾਬ ਵੇਚਣ ਲਈ ਰੱਖੀ ਹੋਈ ਹੈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਉਥੇ ਰੇਡ ਕਰਦੇ ਨਾਮਜ਼ਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਸ ਤੋਂ 19 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਮੋਹਾਲੀ ਵਾਲਿਆਂ ਦੀਆਂ ਲੱਗੀਆਂ ਮੌਜਾਂ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
NEXT STORY