ਖਰਡ਼, (ਅਮਰਦੀਪ)– ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਕੰਮ ਨੇਪਰੇ ਚਡ਼੍ਹਨ ਤੋਂ ਬਾਅਦ ਉਮੀਦਵਾਰਾਂ ਦੀਆਂ ਕਿਸਮਤਾਂ ਬਕਸਿਆਂ ਵਿਚ ਬੰਦ ਹੋ ਗਈਆਂ। ਖਰਡ਼ ਤੇ ਮਾਜਰੀ ਜ਼ੋਨ ਦੇ ਉਮੀਦਵਾਰਾਂ ਦੇ ਬਕਸੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀਮਾਜਰਾ ਵਿਚ ਬਣਾਏ ਸਟਰਾਂਗ ਰੂਮ ਵਿਚ ਰੱਖੇ ਗਏ ਹਨ ਤੇ ਪੁਲਸ ਦੀ ਬਾਜ਼ ਅੱਖ ਇਨ੍ਹਾਂ ਬਕਸਿਆਂ ਦੀ ਨਿਗਰਾਨੀ ਕਰ ਰਹੀ ਹੈ। ਅੱਜ ਖਰਡ਼ ਦੇ ਵੱਖ-ਵੱਖ ਪੁਲਸ ਅਧਿਕਾਰੀਆਂ ਵਲੋਂ ਸਰਕਾਰੀ ਪਾਲੀਟੈਕਨਿਕ ਕਾਲਜ ਦਾ ਦੌਰਾ ਕਰ ਕੇ ਸੁਰੱਖਿਆ ਦੀ ਜਾਂਚ ਕੀਤੀ ਗਈ ਤੇ ਪੁਲਸ ਮੁਲਾਜ਼ਮਾਂ ਦੀ ਹਾਜ਼ਰੀ ਵੀ ਚੈੱਕ ਕੀਤੀ ਗਈ। ਚੈਕਿੰਗ ਕਰਨ ਉਪਰੰਤ ਥਾਣਾ ਸਿਟੀ ਦੇ ਐੱਸ. ਐੱਚ. ਓ. ਕੰਵਲਜੀਤ ਸਿੰਘ ਨੇ ਦੱਸਿਆ ਕਿ ਵੋਟਾਂ ਵਾਲੇ ਬਕਸੇ ਪੁਲਸ ਦੀ ਸਖਤ ਨਿਗਰਾਨੀ ਹੇਠ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਦੀਆਂ ਟੀਮਾਂ ਵੱਖ-ਵੱਖ ਸਮੇਂ ’ਤੇ ਆਪਣੀ ਚੈਕਿੰਗ ਕਰ ਰਹੀਆਂ ਹਨ। ਕਾਲਜ ਦੇ ਬਾਹਰ ਕਿਸੇ ਵੀ ਵਿਅਕਤੀ ਨੂੰ ਖਡ਼੍ਹਨ ਨਹੀਂ ਦਿੱਤਾ ਜਾ ਰਿਹਾ। ਪੁਲਸ ਪੈਟਰੋਲਿੰਗ ਵਿਚ ਵੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਏ. ਐੱਸ. ਆਈ. ਜਸਵੰਤ ਸਿੰਘ ਵੀ ਹਾਜ਼ਰ ਸਨ।ਇਸ ਸਬੰਧੀ ਗੱਲਬਾਤ ਕਰਦਿਆਂ ਐੱਸ. ਡੀ. ਐੱਮ.-ਕਮ-ਰਿਟਰਨਿੰਗ ਅਫਸਰ ਵਿਨੋਦ ਕੁਮਾਰ ਬਾਂਸਲ ਨੇ ਦੱਸਿਆ ਕਿ ਬਲਾਕ ਖਰਡ਼ ਤੇ ਮਾਜਰੀ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਤੋਗਾਂ ਪ੍ਰਵਾਸੀ ਮਜ਼ਦੂਰ ਕਤਲ ਕੇਸ ’ਚ ਦੋ ਅੌਰਤਾਂ ਸਮੇਤ ਤਿੰਨ ਦੋਸ਼ੀ ਕਰਾਰ
NEXT STORY