ਫਾਜ਼ਿਲਕਾ- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਕਰੀਬੀ ਸਹਿਯੋਗੀ ਅਤੇ ਸਾਬਕਾ ਪੀਐਸਓ (ਨਿੱਜੀ ਸੁਰੱਖਿਆ ਅਧਿਕਾਰੀ) ਜੋਗਾ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਫਾਜ਼ਿਲਕਾ ਪੁਲਸ ਨੂੰ ਜੋਗਾ ਸਿੰਘ 2015 ਦੇ ਨਸ਼ਾ ਤਸਕਰੀ ਮਾਮਲੇ ਵਿੱਚ ਲੋੜੀਂਦਾ ਸੀ, ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ 2015 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਪੁਰਾਣੇ ਮਾਮਲੇ ਵਿੱਚ ਕੀਤੀ ਗਈ ਸੀ, ਜਿਸ ਵਿੱਚ ਜੋਗਾ ਸਿੰਘ ਲੰਬੇ ਸਮੇਂ ਤੋਂ ਫਰਾਰ ਸੀ। ਇਹ ਕਾਰਵਾਈ ਫਾਜ਼ਿਲਕਾ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ। ਪੁਲਿਸ ਨੇ ਜੋਗਾ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ
ਇਸ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਦਾ ਨਾਮ ਵੀ ਸਾਹਮਣੇ ਆਇਆ ਸੀ, ਜਿਸ ਨੂੰ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਪੁਲਿਸ ਅਨੁਸਾਰ, 2015 ਵਿੱਚ ਫਾਜ਼ਿਲਕਾ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਗਈ ਸੀ। ਇਸ ਮਾਮਲੇ ਵਿੱਚ ਜਾਂਚ ਦੌਰਾਨ ਜੋਗਾ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਸੀ। ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਫਾਜ਼ਿਲਕਾ ਪੁਲਿਸ ਹੁਣ ਜੋਗਾ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ‘ਚ ਪੈਟਰੋਲ ਪੰਪ ‘ਤੇ ਲੁੱਟ ਦੀ ਤੀਜੀ ਕੋਸ਼ਿਸ਼, ਵਪਾਰੀਆਂ ਨੇ ਪੁਲਸ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ
NEXT STORY