ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਦੌਰਾਨ ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਸ ਨੇ ਬੱਸ ਸਟੈਂਡ ਨੂਰਪੁਰ ਹਕੀਮਾ ਤੋਂ ਇੱਕ ਨਸ਼ਾ ਤਸਕਰ ਨੂੰ 148 ਗ੍ਰਾਮ ਹੈਰੋਇਨ ਅਤੇ ਇੱਕ ਬਾਈਕ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਦੌਰਾਨ ਜਦੋਂ ਉਹ ਪਿੰਡ ਭੋਡੀ ਵਾਲਾ ਤੋਂ ਨਸ਼ਾ ਵੇਚਣ ਆਇਆ ਸੀ ਤਾਂ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਨਾਕਾ ਦੇਖ ਕੇ ਉਸ ਨੇ ਆਪਣਾ ਮੋਟਰਸਾਈਕਲ ਭਜਾਉਣ ਲੱਗਾ ਤਾਂ ਪੁਲਸ ਨੇ ਉਸ ਨੂੰ ਦਬੋਚ ਲਿਆ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ.ਆਈ. ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਤੇ ਐੱਸ.ਐੱਸ.ਪੀ. ਮੋਗਾ ਦੇ ਨਿਰਦੇਸ਼ਾਂ ਤਹਿਤ, ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਮੋਗਾ ਪੁਲਸ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਇਸੇ ਤਹਿਤ ਨੂਰਪੁਰ ਹਕੀਮਾ ਨੇੜੇ ਨਾਕਾਬੰਦੀ ਦੌਰਾਨ ਇੱਕ ਬਾਈਕ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਸੀ, ਪਰ ਉਸ ਨੇ ਰੁਕਣ ਦੀ ਬਜਾਏ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਕੁੱਤਿਆਂ ਨੇ ਖਾ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਪਿਓ ਦੇ ਹੱਥਾਂ 'ਚ ਜਿਗਰ ਦੇ ਟੋਟੇ ਨੇ ਤੋੜਿਆ ਦਮ
ਜਦੋਂ ਪੁਲਸ ਨੇ ਉਸ ਦਾ ਪਿੱਛਾ ਕੀਤਾ ਤਾਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਡਿੱਗ ਗਿਆ, ਜਿਸ ਮਗਰੋਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਤਰਸੇਮ ਸਿੰਘ ਉਰਫ ਸੇਮਾ, ਵਾਸੀ ਪਿੰਡ ਭੋੜੀ ਵਾਲਾ ਵਜੋਂ ਹੋਈ ਹੈ। ਭੱਜਦੇ ਸਮੇਂ ਉਸ ਨੇ ਇਕ ਬੈਗ ਸੁੱਟਿਆ ਸੀ, ਜਿਸ ਦੀ ਬਾਅਦ 'ਚ ਤਲਾਸ਼ੀ ਲਈ ਗਈ ਤਾਂ ਉਸ 'ਚੋਂ 148 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਨੂੰ ਬਾਈਕ ਸਣੇ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਉਸ ਖ਼ਿਲਾਫ਼ ਧਰਮਕੋਟ ਪੁਲਸ ਸਟੇਸ਼ਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਰਿਮਾਂਡ ਲਿਆ ਜਾਵੇਗਾ, ਤਾਂ ਜੋ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
BSF ਤੇ ਪੰਜਾਬ ਪੁਲਸ ਦੀ ਸਾਂਝੀ ਕਾਰਵਾਈ, ਪਾਕਿ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਹੈਰੋਇਨ ਤੇ ਪਿਸਤੌਲ ਬਰਾਮਦ
NEXT STORY