ਫਿਰੋਜ਼ਪੁਰ (ਕੁਮਾਰ) : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਬਾਰਡਰ ਰੋਡ ਟੀ ਪੁਆਇੰਟ ’ਤੇ ਸਥਿਤ ਬਸਤੀ ਬੌਰੀਆਂ ਵਾਲੀ ਦੇ ਏਰੀਆ ’ਚ ਏ.ਐੱਸ.ਆਈ ਜਗਰੂਪ ਸਿੰਘ ਦੀ ਅਗਵਾਈ ਹੇਠ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਰੂਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਇੱਕ ਚਿੱਟੇ ਰੰਗ ਦੇ ਐਕਟਿਵਾ ਸਕੂਟਰ ’ਤੇ ਦੋ ਵਿਅਕਤੀਆਂ ਨੂੰ ਆਉਂਦੇ ਦੇਖਿਆ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਜਦੋਂ ਉਹ ਆਪਣਾ ਸਕੂਟਰ ਭਜਾਉਣ ਲੱਗੇ ਤਾਂ ਪੁਲਸ ਪਾਰਟੀ ਵੱਲੋਂ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਇਹ ਵੀ ਪੜ੍ਹੋ : ਮਾਛੀਵਾੜਾ ਨੇੜੇ ਪੰਜਗਰਾਈਆਂ ਬੈਂਕ ’ਚ ਚੋਰਾਂ ਨੇ ਲਗਾਇਆ ਪਾੜ, ਲਾਕਰ ਨੂੰ ਕੱਟਣ ਦੀ ਨਾਕਾਮ ਕੋਸ਼ਿਸ਼
ਪੁੱਛਗਿੱਛ ਕਰਨ ’ਤੇ ਕਾਬੂ ਕੀਤੇ ਵਿਅਕਤੀਆਂ ਨੇ ਪੁਲਸ ਨੂੰ ਆਪਣੇ ਨਾਮ ਅੰਗਰੇਜ਼ ਸਿੰਘ ਉਰਫ਼ ਗਾਜ਼ੀ ਅਤੇ ਕੁਲਦੀਪ ਸਿੰਘ ਉਰਫ਼ ਗਗਨ ਦੱਸਿਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨਾਰਕੋਟਿਕ ਕੰਟਰੋਲ ਸੈੱਲ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਨੂੰ ਕੀਤਾ ਕਾਬੂ
NEXT STORY