ਫਤਿਹਗੜ੍ਹ ਸਾਹਿਬ (ਜਗਦੇਵ)- ਸਰਹਿੰਦ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ਦੇ ਕਿਨਾਰੇ ਪਸ਼ੂਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ 'ਚ ਸਰਹਿੰਦ ਪੁਲਸ ਵਲੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 2 ਹੋਰ ਮੁਲਜ਼ਮ ਹਾਲੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ 3 ਮੋਟਰਸਾਈਕਲ, 1 ਛੋਟਾ ਹਾਥੀ ਅਤੇ 2 ਛੁਰੀਆਂ ਬਰਾਮਦ ਕੀਤੀਆਂ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਰਾਕੇਸ਼ ਯਾਦਵ, ਐੱਸ.ਪੀ.ਡੀ. ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਡਾ. ਰਵਜੋਤ ਕੌਰ ਗਰੇਵਾਲ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਰਹਿਨੁਮਾਈ ਹੇਠ ਸੁਖਨਾਜ਼ ਸਿੰਘ, ਪੀ.ਪੀ.ਐੱਸ., ਉੱਪ ਕਪਤਾਨ ਪੁਲਸ, ਫਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ 'ਤੇ ਇੰਸਪੈਕਟਰ ਦਵਿੰਦਰ ਸਿੰਘ, ਮੁੱਖ ਅਫਸਰ ਥਾਣਾ ਸਰਹਿੰਦ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ ; 1 ਮਹੀਨੇ ਦੀ ਮਾਸੂਮ ਬੱਚੀ ਨੇ ਤੋੜਿਆ ਦਮ, ਕਈ ਹੋਰ ਜ਼ਖ਼ਮੀ
ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਕੱਟੇ ਹੋਏ ਹਿੱਸੇ ਮਿਲਣ ਤੋਂ ਬਾਅਦ ਗਊ ਰੱਖਿਆ ਦਲ ਦੇ ਆਗੂਆਂ ਵੱਲੋਂ ਇਹ ਮਾਮਲਾ ਪੁਲਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਤੇ ਉਨ੍ਹਾਂ ਦੀ ਗੱਡੀ ਨਾਲ ਟੱਕਰ ਮਾਰਨ ਵਾਲੀ ਗੱਡੀ ਨੂੰ ਵੀ ਪੁਲਸ ਵੱਲੋਂ ਪਹਿਲਾਂ ਬਰਾਮਦ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਟੈਕਨੀਕਲ ਤਰੀਕੇ ਨਾਲ ਕੀਤੀ ਗਈ ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਇਹ ਤਿੰਨ ਮੁਲਜ਼ਮ ਪਸ਼ੂਆਂ ਦੇ ਮਾਸ ਨੂੰ ਵੱਖ-ਵੱਖ ਥਾਵਾਂ 'ਤੇ ਵੇਚਦੇ ਸਨ। ਪਸ਼ੂਆਂ ਨੂੰ ਕੱਟਣ ਵਾਲਿਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਇਸ ਮਾਮਲੇ 'ਚ ਪੁਲਸ ਨੇ ਮੁਹੰਮਦ ਰਫੀ ਵਾਸੀ ਗਗੜਾ ਥਾਣਾ ਸਮਰਾਲਾ, ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਬਾਗ ਅਲੀ ਵਾਸੀ ਤਲਵਾੜਾ ਥਾਣਾ ਮੰਡੀ ਗੋਬਿੰਦਗੜ੍ਹ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ, ਰਹਿਮ ਅਲੀ ਵਾਸੀ ਤਲਵਾੜਾ, ਥਾਣਾ ਮੰਡੀ ਗੋਬਿਦਗੜ੍ਹ, ਸਰਾਜ ਅਲੀ ਵਾਸੀ ਤਲਵਾੜਾ, ਥਾਣਾ ਮੰਡੀ ਗੋਬਿਦਗੜ੍ਹ ਹਾਲ ਵਾਸੀ ਡੇਰਾ ਭੱਟਮਾਜਰਾ ਥਾਣਾ ਸਰਹਿੰਦ ਅਤੇ ਗੁਫਰਾਨ ਨੂੰ ਨਾਮਜ਼ਦ ਕਰ ਕੇ ਮੁਲਜ਼ਮ ਮੁਹੰਮਦ ਰਫੀ, ਬਾਗ ਅਲੀ ਅਤੇ ਰਹਿਮ ਅਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪਿੰਨ ਖੁੱਲ੍ਹਣ ਕਾਰਨ ਪਲਟ ਗਿਆ ਟਰਾਲਾ, ਮਾਲਕ ਨੇ ਹਾਲ ਪੁੱਛਣ ਦੀ ਬਜਾਏ ਡਰਾਈਵਰ ਦਾ ਚਾੜ੍ਹ'ਤਾ ਕੁਟਾਪਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਾਟਕ ਪਾਰ ਕਰਦੇ ਸਮੇਂ ਟਰੱਕ ਡਰਾਈਵਰ ਨੇ ਦਰੜਿਆ ਮੋਟਰਸਾਈਕਲ ਸਵਾਰ, ਮੌਕੇ 'ਤੇ ਹੋਈ ਦਰਦਨਾਕ ਮੌਤ
NEXT STORY