ਪਟਿਆਲਾ (ਬਲਜਿੰਦਰ)- ਪੀ. ਓ. ਸਟਾਫ਼ ਪਟਿਆਲਾ ਦੀ ਪੁਲਸ ਨੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਦੀ ਅਗਵਾਈ ਹੇਠ 3 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਕੇਸ ’ਚ ਅਜਨਦੀਪ ਸਿੰਘ ਉਰਫ਼ ਨਾਣਾ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਛਲੇੜੀ ਤਹਿਤ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਪਸਿਆਣਾ ਵਿਖੇ ਕੇਸ ਦਰਜ ਹੈ। ਉਸ ਕੇਸ ’ਚ ਮਾਣਯੋਗ ਅਦਾਲਤ ਨੇ ਅਜਨਦੀਪ ਸਿੰਘ ਨੂੰ 17 ਨਵੰਬਰ 2025 ਨੂੰ ਪੀ. ਓ. ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ
ਦੂਜੇ ਕੇਸ ’ਚ ਦਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸ ਪਿੰਡ ਲੰਗ ਤਹਿਤ ਅਤੇ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਥਾਣਾ ਬਖ਼ਸ਼ੀਵਾਲਾ ਵਿਖੇ ਕੇਸ ਦਰਜ ਹੈ। ਮਾਣਯੋਗ ਅਦਾਲਤ ਨੇ ਦਲਵਿੰਦਰ ਸਿੰਘ ਨੂੰ 5 ਫਰਵਰੀ 2026 ਨੂੰ ਪੀ. ਓ. ਕਰਾਰ ਦਿੱਤਾ ਸੀ।
ਤੀਜੇ ਕੇਸ ’ਚ ਸੰਜੀਤ ਉਰਫ਼ ਸੰਜੂ ਪੁੱਤਰ ਬਘੇਲ ਸਿੰਘ ਵਾਸ ਪਿੰਡ ਦੁਘਾਟ ਤਹਿ. ਅਤੇ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਭਾਦਸੋਂ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਹੈ। ਅਦਾਲਤ ਨੇ ਸੰਜੀਤ ਨੂੰ 30 ਸਤੰਬਰ 2025 ਨੂੰ ਪੀ. ਓ. ਕਰਾਰ ਦਿੱਤਾ ਸੀ। ਉਕਤ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਵਿਚ ਏ. ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਏ. ਐੱਸ. ਆਈ. ਕ੍ਰਿਸ਼ਨ ਬੱਬਰ ਅਤੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਆਪ' ਨੇ ਔਰਤਾਂ ਨੂੰ 1000-1000 ਰੁਪਏ ਦਾ ਲਾਅਰਾ ਲਾ ਉਧਾਰੀਆਂ ਲਈਆਂ ਸੀ ਵੋਟਾਂ: ਵੜਿੰਗ
NEXT STORY