ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ)– ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਇਕ ਨਸ਼ਾ ਸਮੱਗਲਰ ਨੂੰ 1 ਕਿਲੋ 364 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ, ਫਤਿਹ ਸਿੰਘ ਬਰਾੜ ਡੀ.ਐੱਸ.ਪੀ. (ਡੀ) ਅਤੇ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਫੜੇ ਗਏ ਨਸ਼ਾ ਸਮੱਗਲਰ ਦੇ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ’ਚ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ
ਉਨ੍ਹਾਂ ਦੱਸਿਆ ਕਿ ਜਦੋਂ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਸਬ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰਦੇ ਹੋਏ ਯਤੀਮ ਖਾਨਾ ਚੌਕ ਫਿਰੋਜ਼ਪੁਰ ਕੈਂਟ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਜੱਟਾਂ ਵਾਲੀ, ਜ਼ਿਲ੍ਹਾ ਫਿਰੋਜ਼ਪੁਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਹਨੇਰੇ ਸਵੇਰੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦਾ ਹੈ, ਜੋ ਅੱਜ ਬਿਨਾਂ ਨੰਬਰ ਦੇ ਹਾਂਡਾ ਐਕਟਿਵਾ ’ਤੇ ਹੈਰੋਇਨ ਦੀ ਖੇਪ ਲੈ ਕੇ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਵੱਲ ਆ ਰਿਹਾ ਹੈ।
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਤੁਰੰਤ ਨਾਕਾਬੰਦੀ ਕੀਤੀ ਗਈ ਅਤੇ ਜਦੋਂ ਸਕੂਟਰ ’ਤੇ ਆ ਰਹੇ ਨਾਮਜ਼ਦ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿੱਲੋ 364 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨਸ਼ਾ ਸਮੱਗਲਰ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ । ਨਸ਼ਾ ਸਮੱਗਲਰ ਨੂੰ ਅਦਾਲਤ ’ਚ ਪੇਸ਼ ਕ ਰਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ! 6 ਰੁਪਏ ਦੀ ਲਾਟਰੀ ਟਿਕਟ ਤੋਂ ਕਿਸਾਨ ਨੇ ਜਿੱਤ ਲਿਆ 1 ਕਰੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab Kings ਵੱਲੋੋਂ ਖੇਡਣਗੇ ਲੁਧਿਆਣਾ ਦੇ ਨਿਹਾਲ ਵਡੇਰਾ, ਕਿਹਾ- 'ਇਸ ਟੀਮ ਨਾਲ ਹੈ ਖ਼ਾਸ Connection...'
NEXT STORY