ਲੁਧਿਆਣਾ (ਤਰੁਣ): ਥਾਣਾ ਦਰੇਸੀ ਦੀ ਪੁਲਸ ਨੇ ਚਿੱਟੇ ਦਾ ਨਸ਼ਾ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਕੁਮਾਰ ਵਾਸੀ ਗੁਰੂ ਨਾਨਕ ਦੇਵ ਨਗਰ, ਬਸਤੀ ਜੋਧੇਵਾਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਾਨਕ ਨਗਰ ਇਲਾਕੇ ਵਿਚ ਖ਼ਾਲੀ ਜਗ੍ਹਾ ਬੈਠ ਕੇ ਚਿੱਟਾ ਦਾ ਨਸ਼ਾ ਕਰ ਰਿਹਾ ਹੈ। ਪੁਲਸ ਨੇ ਉਸ ਨੂੰ ਚਿੱਟੇ ਦਾ ਨਸ਼ਾ ਕਰਨ ਲਈ ਵਰਤੇ ਜਾਣ ਵਾਲੇ ਸਮਾਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਸੱਜ-ਵਿਆਹੀ ਕੁੜੀ ਪਹੁੰਚੀ ਥਾਣੇ! ਕਹਿੰਦੀ- 'ਮੇਰੀਆਂ ਅਸ਼ਲੀਲ ਤਸਵੀਰਾਂ...'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਜ਼ੁਰਗ ਮਾਪਿਆਂ ਨਾਲ ਕੁੱਟਮਾਰ ਕਰਨ ਵਾਲੇ ਨੂੰਹ-ਪੁੱਤਰ ਖ਼ਿਲਾਫ਼ ਪਰਚਾ ਦਰਜ
NEXT STORY