ਮੋਹਾਲੀ (ਨਿਆਮੀਆਂ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੈਂਬਰ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਰਜਤ ਸਹਾਰਨ ਵਾਸੀ ਪਿੰਡ ਰਾਮਗੜ੍ਹ ਥਾਣਾ ਕਲੇਰ ਜ਼ਿਲਾ ਕੈਥਲ ਹਰਿਆਣਾ ਵਜੋਂ ਹੋਈ ਹੈ।
ਸਟੇਟ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਏ.ਆਈ.ਜੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਰਜਤ ਸਹਾਰਨ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਮੱਗਲਿੰਗ ਅਤੇ ਸਪਲਾਈ ਵਰਗੀਆਂ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਟੇਟ ਆਪ੍ਰੇਸ਼ਨ ਸੈੱਲ ਨੇ ਛਾਪੇਮਾਰੀ ਕਰ ਕੇ ਰਜਤ ਸਹਾਰਨ ਨੂੰ ਜ਼ੀਰਕਪੁਰ ਅੰਬਾਲਾ ਹਾਈਵੇ, ਮੋਹਾਲੀ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਮੌਕੇ 'ਤੇ ਉਸ ਦੇ ਕਬਜ਼ੇ ’ਚੋਂ 1 ਪਿਸਤੌਲ 32 ਬੋਰ ਤੇ ਇਕ ਦੇਸੀ ਕੱਟਾ 315 ਬੋਰ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ- ਸ਼ਰਾਬ ਪੀਂਦਿਆਂ ਹੋਈ ਬਹਿਸ ਮਗਰੋਂ ਮਾਰ'ਤਾ ਬੰਦਾ, ਫ਼ਿਰ ਲਾਸ਼ ਨਾਲ ਵੀ ਕੀਤੀ ਅਜਿਹੀ ਕਰਤੂਤ...
ਜਾਂਚ ਦੌਰਾਨ ਪਤਾ ਲੱਗਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਜਤ ਸਹਾਰਨ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨਾਲ ਜੁੜਿਆ ਹੋਇਆ ਹੈ ਤੇ ਗਿਰੋਹ ਦੇ ਮੈਂਬਰਾਂ ਦੇ ਹੁਕਮਾਂ ’ਤੇ ਪੰਜਾਬ ’ਚ ਗ਼ੈਰ-ਕਾਨੂੰਨੀ ਹਥਿਆਰਾਂ ਤੇ ਗੋਲਾ ਬਾਰੂਦ ਦੀ ਸਮੱਗਲਿੰਗ ਕਰਨ ’ਚ ਸ਼ਾਮਲ ਸੀ। ਥਾਣਾ ਸਟੇਟ ਆਪ੍ਰੇਸ਼ਨ ਸੈੱਲ ਮੋਹਾਲੀ ਵਿਖੇ ਮਾਮਲਾ ਦਰਜ ਕਰਨ ਉਪਰੰਤ ਉਸ ਨੂੰ ਮੋਹਾਲੀ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਵੀ ਦਿੱਲੀ ਕੂਚ ਨਹੀਂ ਕਰਨਗੇ ਕਿਸਾਨ
NEXT STORY