ਫਰੀਦਕੋਟ(ਰਾਜਨ)- ਜ਼ਿਲੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਮਕਸਦ ਨਾਲ ਫਰੀਦਕੋਟ ਪੁਲਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬੱਸ ਸਟੈਂਡਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਸ ਟੀਮਾਂ ਨੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ 4 ਬੱਸ ਸਟੈਂਡਾਂ ’ਤੇ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਐਂਟੀ-ਸਾਬੋਟਾਜ਼ ਟੀਮ ਅਤੇ ਡਾਗ ਸਕੁਐਡ ਦੀ ਵੀ ਮਦਦ ਲਈ ਗਈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
ਇਹ ਚੈਕਿੰਗ ਮੁਹਿੰਮ ਐੱਸ. ਐੱਸ. ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਦੁਪਹਿਰ 12 ਤੋਂ 2 ਵਜੇ ਤੱਕ ਚਲਾਈ ਗਈ, ਜਿਸ ਦੀ ਨਿਗਰਾਨੀ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਦੌਰਾਨ ਕਰੀਬ 50 ਪੁਲਸ ਮੁਲਾਜ਼ਮਾਂ ਨੂੰ ਵੱਖ-ਵੱਖ ਟੀਮਾਂ ’ਚ ਤਾਇਨਾਤ ਕੀਤਾ ਗਿਆ ਸੀ। ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਨੇ ਬੱਸ ਸਟੈਂਡਾਂ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਪਾਰਕਿੰਗ ’ਚ ਖੜ੍ਹੇ ਵਾਹਨਾਂ ਦੀ ਵੀ ਵ੍ਹੀਕਲ ਐਪ ਰਾਹੀਂ ਪੂਰੀ ਪੜਤਾਲ ਕੀਤੀ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ’ਚ ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ ਹੈ।
ਇਹ ਵੀ ਪੜ੍ਹੋ- Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਉਨ੍ਹਾਂ ਕਿਹਾ ਕਿ ਅਜਿਹੀਆਂ ਅਚਨਚੇਤ ਚੈਕਿੰਗਾਂ ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਤੱਤਾਂ ’ਤੇ ਨਕੇਲ ਕੱਸਣ ’ਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਹ ਸਖਤ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਆਮ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਕਿਸੇ ਵੀ ਆਮ ਸ਼ਹਿਰੀ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਸ਼ੁਰੂ ਹੋਇਆ ਪੋਸਟਮਾਰਟਮ
ਐੱਸ. ਐੱਸ. ਪੀ. ਨੇ ਅਖੀਰ ’ਚ ਕਿਹਾ ਕਿ ਜ਼ਿਲੇ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਫਰੀਦਕੋਟ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਿਨ-ਰਾਤ ਅਜਿਹੇ ਵਿਸ਼ੇਸ਼ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ
NEXT STORY