ਜਲਾਲਾਬਾਦ (ਬੰਟੀ, ਬਜਾਜ)- ਥਾਣਾ ਵੈਰੋਕੇ ਦੀ ਪੁਲਸ ਨੇ ਇਕ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ 3 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਦੀਪ ਕੌਰ ਪਤਨੀ ਸ਼ੇਰ ਸਿੰਘ ਵਾਸੀ ਪਾਲੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ੇਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੱਕ ਪਾਲੀਵਾਲਾ, ਦਲੀਪ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਪਾਲੀ ਵਾਲਾ, ਯਮਨਾ ਬਾਈ ਪਤਨੀ ਦਲੀਪ ਸਿੰਘ ਵਾਸੀ ਪਾਲੀ ਵਾਲਾ ਉਸ ਨੂੰ ਦਾਜ ਦੇ ਲਈ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਦੀ ਦਰਖਾਸਤ ਦੇਣ ਤੋਂ ਬਾਅਦ ਪੁਲਸ ਨੇ ਤਿੰਨਾਂ ’ਤੇ ਪਰਚਾ ਦਰਜ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ 'ਚ ਗਰਜੇ ਹਰਪਾਲ ਚੀਮਾ, ਪੰਜਾਬੀਆਂ ਨਾਲ ਕੀਤਾ ਸਭ ਤੋਂ ਵੱਡਾ ਵਾਅਦਾ ਹੋਇਆ ਪੂਰਾ
NEXT STORY