ਲੁਧਿਆਣਾ (ਰਾਜ)- ਸਾਊਥ ਸਿਟੀ ਇਲਾਕੇ ਤੋਂ ਇਕ ਲੜਕੀ ਦੇ ਅਗਵਾ ਹੋਣ ਦੀ ਸੂਚਨਾ ਪੁਲਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਹਰਕਤ ’ਚ ਆਈ ਥਾਣਾ ਪੀ.ਏ.ਯੂ. ਦੀ ਪੁਲਸ ਨੇ ਜਾਂਚ ਸ਼ੁਰੂ ਕੀਤੀ ਅਤੇ ਕੁਝ ਹੀ ਘੰਟਿਆਂ ’ਚ ਉਸ ਨੂੰ ਲੱਭ ਲਿਆ। ਇਸ ਤੋਂ ਬਾਅਦ ਲੜਕੀ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਏ.ਸੀ.ਸੀ. ਜਸਵੀਰ ਮੁਰਾਦ ਗਿੱਲ ਨੇ ਦੱਸਿਆ ਕਿ ਲੜਕੀ ਮਾਡਲ ਟਾਊਨ ਦੀ ਰਹਿਣ ਵਾਲੀ ਸੀ, ਜੋ ਸਾਊਥ ਸਿਟੀ ਇਲਾਕੇ ’ਚ ਆਈ ਹੋਈ ਸੀ। ਉਸ ਦੇ ਪਿਤਾ ਨੇ ਪੁਲਸ ਨੂੰ ਕਾਲ ਕਰ ਕੇ ਕਿਹਾ ਕਿ ਉਸ ਦੀ ਬੇਟੀ ਅਗਵਾ ਹੋਈ ਹੈ।
ਇਹ ਵੀ ਪੜ੍ਹੋ- ਬਾਜਵਾ ਤੋਂ ਬਾਅਦ ਹੁਣ ਚਰਨਜੀਤ ਚੰਨੀ ਪਹੁੰਚੇ ਸੁੰਦਰ ਸ਼ਾਮ ਅਰੋੜਾ ਦੇ ਘਰ, ਕੀ ਜਲਦੀ ਫੜਨਗੇ ਕਾਂਗਰਸ ਦਾ 'ਹੱਥ' ?
ਅਗਵਾ ਦੀ ਗੱਲ ਸੁਣ ਕੇ ਪੁਲਸ ਇਕਦਮ ਹਰਕਤ ’ਚ ਆਈ। ਐੱਸ.ਐੱਚ.ਓ. ਰਜਿੰਦਰਪਾਲ ਸਿੰਘ ਆਪਣੀ ਟੀਮ ਦੇ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਕੁਝ ਹੀ ਦੇਰ ਬਾਅਦ ਲੜਕੀ ਨੂੰ ਲੱਭ ਲਿਆ। ਪੁਲਸ ਦਾ ਕਹਿਣਾ ਹੈ ਕਿ ਇਹ ਮਾਮਲੇ ਅਗਵਾ ਦਾ ਹੈ ਜਾਂ ਕੋਈ ਹੋਰ ਗੱਲ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- NEET ਪੇਪਰ ਲੀਕ ਮਾਮਲੇ 'ਚ ਵੱਡਾ ਖੁਲਾਸਾ, ਮੁਲਜ਼ਮਾਂ ਨੇ ਕਬੂਲੀ 'ਵਿਚੋਲਿਆਂ' ਨੂੰ 30-30 ਲੱਖ ਰੁਪਏ ਦੇਣ ਦੀ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੱਪ ਦੇ ਡੰਗਣ ਕਾਰਨ 60 ਸਾਲਾ ਵਿਅਕਤੀ ਦੀ ਮੌਤ
NEXT STORY