ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ)–ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲੇ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਂਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਅਤੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤਾ।
ਇਹ ਵੀ ਪੜ੍ਹੋ- ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਦਾ ਐਲਾਨ
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਆਰਿਫ ਕੇ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ਮਸ਼ਾਨਘਾਟ ਮੂਸੇਵਾਲਾ ਨੇੜੇ ਪਹੁੰਚੀ ਤਾਂ ਪੁਲਸ ਨੇ ਉਥੇ ਇਕ ਸ਼ੱਕੀ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਦੇਖਿਆ। ਜਦੋਂ ਉਸ ਨੂੰ ਕਾਬੂ ਕਰ ਕੇ ਪੁੱਛ-ਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਸੁਖਵਿੰਦਰ ਸਿੰਘ ਉਰਫ ਸੁੱਖਾ ਦੱਸਿਆ, ਜਿਸ ਦੇ ਕੋਲੋਂ 2 ਗ੍ਰਾਮ ਹੈਰੋਇਨ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਦੂਜੇ ਪਾਸੇ ਥਾਣਾ ਤਲਵੰਡੀ ਭਾਈ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹਰਮੰਦਰ ਸਿੰਘ ਉਰਫ ਲੰਬੀ ਨਾਂ ਦਾ ਮੁਲਜ਼ਮ ਹੈਰੋਇਨ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਫਿਰੋਜ਼ਪੁਰ ਮੋਗਾ ਰੋਡ ’ਤੇ ਪੁਲ ਦੇ ਹੇਠਾਂ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਤੁਰੰਤ ਛਾਪਾਮਾਰੀ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਸ਼ਰਾਬ ਦੇ ਲਾਲਚ ਪਿੱਛੇ ਬਜ਼ੁਰਗ ਨੇ ਲਾ ਲਾਈ ਸ਼ਰਤ, ਤੈਰ ਕੇ ਛੱਪੜ ਪਾਰ ਕਰਦਿਆਂ ਹੋਇਆ...
ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਪਿੰਡ ਜੈਮਲਵਾਲਾ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਪੁੱਛ-ਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਸੋਨੂੰ ਪੁੱਤਰ ਰੇਸ਼ਮ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਫੜੇ ਗਏ ਮੁਲਜ਼ਮਾਂ ਖਿਲਾਫ ਥਾਣਾ ਆਰਿਫਕੇ, ਥਾਣਾ ਤਲਵੰਡੀ ਭਾਈ ਅਤੇ ਥਾਣਾ ਮੱਲਾਂਵਾਲਾ ’ਚ ਕੇਸ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਬੱਚੇ ਦਾ ਵੱਡਾ ਜਿਗਰਾ! ਹੜ੍ਹ ਪ੍ਰਭਾਵਿਤਾਂ ਲਈ ਦਿੱਤੀ ਆਪਣੀ ਗੋਲਕ
NEXT STORY