ਮੋਗਾ, (ਸੰਜੀਵ)— ਪੁਲਸ ਲਾਈਨ ਆਈ. ਟੀ. ਆਈ. 'ਚ ਤਾਇਨਾਤ ਪੁਲਸ ਹੈਡ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਪੁੱਤਰ ਨਿਰੰਜਣ ਸਿੰਘ ਨਿਵਾਸੀ ਸ਼ਾਹਕੋਟ ਜੋ ਕਿ ਪੇਟ ਦੀ ਬਿਮਾਰੀ ਤੋਂ ਪੀੜਤ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਪੇਟ 'ਚ ਪਿਛਲੇ ਕਾਫੀ ਸਮੇਂ ਤੋਂ ਖਰਾਬੀ ਸੀ ਜਿਸਦਾ ਇਲਾਜ ਵੱਖ ਵੱਖ ਹਸਪਤਾਲਾਂ 'ਚ ਚੱਲ ਰਿਹਾ ਸੀ, ਪਰ ਅਚਾਨਕ ਬੀਤੇ ਦਿਨ ਪੇਟ 'ਚ ਕਾਫੀ ਤੇਜ਼ ਦਰਦ ਹੋਇਆ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਸ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣੇਦਾਰ ਅਮਰੀਕ ਸਿੰਘ ਨੇ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਦੇ ਬਿਆਨਾਂ 'ਤੇ ਕਾਰਵਾਈ ਅਮਲ 'ਚ ਲਿਆ ਕੇ ਲਾਸ਼ ਨੂੰ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਮੌਤ
NEXT STORY