ਲੁਧਿਆਣਾ, (ਅਨਿਲ)— ਪੰਜਾਬ 'ਚ ਨਸ਼ੇ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੀ ਗਈ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਦੇ ਥਾਣੇਦਾਰ ਅਤੇ ਉਸ ਦੇ ਸਾਥੀਆਂ ਨੂੰ ਅੱਧਾ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਐਤਵਾਰ ਲੁਧਿਆਣਾ 'ਚ ਪੱਤਰਕਾਰ ਸੰਮੇਲਨ ਦੌਰਾਨ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਅਤੇ ਐੱਸ. ਪੀ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਟੀ. ਐੱਫ. ਲੁਧਿਆਣਾ ਦੇ ਇੰਚਾਰਜ ਹਰਬੰਸ ਸਿੰਘ ਦੀ ਟੀਮ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਜ਼ਿਲ੍ਹਾ ਉਦਯੋਗ ਕੇਂਦਰ ਕੋਲ ਮੁਲਜ਼ਮ ਕਾਰ 'ਚ ਸਵਾਰ ਹੋ ਕੇ ਅਫੀਮ ਦੀ ਖੇਪ ਲੈ ਕੇ ਲੋਕਾਂ ਨੂੰ ਸਪਲਾਈ ਕਰਨ ਆ ਰਹੇ ਹਨ, ਜਿਸ 'ਤੇ ਟੀਮ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਸਾਹਮਣਿਓਂ ਆ ਰਹੀ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਵਿਚ ਬੈਠੇ 3 ਵਿਅਕਤੀਆਂ ਨੂੰ ਬਾਹਰ ਕੱਢ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਅੱਧਾ ਕਿੱਲੋ ਅਫੀਮ ਦੀ ਖੇਪ ਬਰਾਮਦ ਹੋਈ ਹੈ, ਜਿਨ੍ਹਾਂ ਦੀ ਪਛਾਣ ਏ. ਐੱਸ. ਆਈ. ਲਖਵਿੰਦਰ ਸਿੰਘ, ਸੁਰਜੀਤ ਸਿੰਘ ਵਾਸੀ ਆਦਰਸ਼ ਨਗਰ ਬਠਿੰਡਾ, ਅੰਗਰੇਜ਼ ਸਿੰਘ ਦੀਪ ਸਿੰਘ ਨਗਰ, ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ਖਿਲਾਫ ਐੱਸ. ਟੀ. ਐੱਫ. ਮੋਹਾਲੀ 'ਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰਬੰਸ ਸਿੰਘ ਨੇ ਦੱਸਿਆ ਕਿ ਅਫੀਮ ਸਮੇਤ ਫੜਿਆ ਗਿਆ ਥਾਣੇਦਾਰ ਜਗਜੀਤ ਸਿੰਘ ਲੁਧਿਆਣਾ 'ਚ ਤਾਇਨਾਤ ਹੈ। ਪਿਛਲੇ 5 ਸਾਲ ਤੋਂ ਅਫੀਮ ਦੀ ਸਮੱਗਲਿੰਗ ਕਰ ਰਿਹਾ ਹੈ ਅਤੇ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ। ਪੁੱਛਗਿੱਛ ਵਿਚ ਦੋਸ਼ੀ ਨੇ ਦੱਸਿਆ ਕਿ ਅਫੀਮ ਸਿਰਸਾ ਤੋਂ ਖਰੀਦ ਦੇ ਲਿਆਏ ਸਨ। ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ।
ਭਿਆਨਕ ਸੜਕ ਹਾਦਸੇ 'ਚ 1 ਦੀ ਮੌਤ
NEXT STORY