ਗਿੱਦੜਬਾਹਾ (ਚਾਵਲਾ) : ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਹਿੰਮਤਪੁਰਾ (ਪਿੰਡ ਕੋਟਭਾਈ) ਦੇ ਰਹਿਣ ਵਾਲੇ ਪੁਲਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਹਿੰਮਤਪੁਰਾ ਦਾ ਰਹਿਣ ਵਾਲਾ ਗੁਰਸੇਵਕ ਸਿੰਘ ਪੁੱਤਰ ਬਲਜਿੰਦਰ ਸਿੰਘ ਮਹਿਕਮਾ ਪੰਜਾਬ ਪੁਲਸ ਵਿਚ ਬਤੌਰ ਸਿਪਾਹੀ ਜਗਰਾਓਂ ਵਿਖੇ ਤਾਇਨਾਤ ਸੀ।
ਇਹ ਵੀ ਪੜ੍ਹੋ : ਕੈਨੇਡਾ ’ਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਰੈਲੀ ਦੀ ਤਿਆਰੀ, ਗੂੜ੍ਹੀ ਨੀਂਦ ਸੁੱਤੀ ਟਰੂਡੋ ਸਰਕਾਰ
ਗੁਰਸੇਵਕ ਸਿੰਘ ਬੀਤੇ ਦਿਨ ਆਪਣੇ ਮੋਟਰਸਾਈਕਲ ਰਾਹੀਂ ਸ੍ਰੀ ਮੁਕਤਸਰ ਸਾਹਿਬ ਜਾ ਰਿਹਾ ਸੀ ਤਾਂ ਪਿੰਡ ਕੋਟਭਾਈ ਦੇ ਨਜ਼ਦੀਕ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਰਣਨਯੋਗ ਹੈ ਕਿ ਮ੍ਰਿਤਕ ਗੁਰਸੇਵਕ ਸਿੰਘ ਪੰਜਾਬ ਪੁਲਸ ਦੀ ਨੌਕਰੀ ਤੋਂ ਪਹਿਲਾਂ ਫੌਜ ਵਿਚ ਨੌਕਰੀ ਕਰਦਾ ਸੀ ਅਤੇ ਹੁਣ ਕਰੀਬ 6 ਸਾਲਾਂ ਤੋਂ ਉਹ ਪੁਲਸ ਵਿਭਾਗ ਵਿਚ ਬਤੌਰ ਸਿਪਾਹੀ ਤਾਇਨਾਤ ਸੀ।
ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ
ਮਾਂ ਦੀ ਲਾਸ਼ ਨੂੰ ਟੋਟੇ-ਟੋਟੇ ਕਰਨ ਤੋਂ ਬਾਅਦ ਭਰਾ ਦਾ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ, ਕੀਤਾ ਵੱਡਾ ਖੁਲਾਸਾ
NEXT STORY